ਟੋਰਾਂਟੋ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।
ਕੈਨੇਡਾ ਦੇ ਟੋਰਾਂਟੋ ਵਿੱਚ ਇੱਕ 20 ਸਾਲਾ ਭਾਰਤੀ ਵਿਦਿਆਰਥੀ ਦੀ ਸਾਈਕਲ ‘ਤੇ ਇੱਕ ਸੜਕ ਪਾਰ ਕਰਦੇ ਸਮੇਂ ਇੱਕ ਪਿਕਅੱਪ ਟਰੱਕ ਦੁਆਰਾ ਟੱਕਰ ਮਾਰਨ ਅਤੇ ਘੜੀਸਣ ਕਾਰਨ ਮੌਤ ਹੋ ਗਈ। ਨਿਊਜ਼ ਵੈੱਬਸਾਈਟ ‘CBC.ca’ ਦੁਆਰਾ ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਇੱਕ ਖਬਰ ਵਿੱਚ ਮ੍ਰਿਤਕ ਦੇ ਚਚੇਰੇ ਭਰਾ ਪਰਵੀਨ ਸੈਣੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮ੍ਰਿਤਕ ਕਾਰਤਿਕ ਸੈਣੀ ਅਗਸਤ 2021 ਵਿੱਚ ਭਾਰਤ ਤੋਂ ਕੈਨੇਡਾ ਆਇਆ ਸੀ। ਹਾਲਾਂਕਿ ਪੁਲਿਸ ਨੇ ਅਜੇ ਤੱਕ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ।
ਖਬਰਾਂ ਮੁਤਾਬਿਕ ਪਰਵੀਨ ਨੇ ਹਰਿਆਣਾ ਦੇ ਕਰਨਾਲ ਤੋਂ ਗੱਲ ਕੀਤੀ, ਜਿੱਥੇ ਉਸ ਦਾ ਪਰਿਵਾਰ ਰਹਿੰਦਾ ਹੈ। ਪ੍ਰਵੀਨ ਨੇ ਦੱਸਿਆ ਕਿ ਪਰਿਵਾਰ ਨੂੰ ਉਮੀਦ ਹੈ ਕਿ ਕਾਰਤਿਕ ਦੀ ਲਾਸ਼ ਜਲਦ ਤੋਂ ਜਲਦ ਭਾਰਤ ਭੇਜ ਦਿੱਤੀ ਜਾਵੇਗੀ।
COLLISION:
Yonge/Sheppard
5:51pm
– Pedestrian struck by a vehicle
– Unknown injuries
– Police are on scene
– Driver has remained on scene
– Expect traffic delays in the area @TTCnotices@TorontoMedics are on scene#GO2301657
^lb— Toronto Police Operations (@TPSOperations) November 25, 2022
ਰਿਪੋਰਟ ਮੁਤਾਬਕ ਸ਼ੈਰੀਡਨ ਕਾਲਜ ਨੇ ਪੁਸ਼ਟੀ ਕੀਤੀ ਹੈ ਕਿ ਕਾਰਤਿਕ ਉਸ ਦਾ ਵਿਦਿਆਰਥੀ ਸੀ। ਕਾਲਜ ਨੇ ਸ਼ੁੱਕਰਵਾਰ ਨੂੰ ਇੱਕ ਈਮੇਲ ਵਿੱਚ ਕਿਹਾ, “ਕਾਰਤਿਕ ਦੇ ਅਚਾਨਕ ਦਿਹਾਂਤ ਤੋਂ ਬਹੁਤ ਦੁਖੀ ਹੈ। ਅਸੀਂ ਉਨ੍ਹਾਂ ਦੇ ਪਰਿਵਾਰ, ਦੋਸਤਾਂ, ਸਹਿਯੋਗੀਆਂ ਅਤੇ ਪ੍ਰੋਫੈਸਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ।”
ਪੁਲਿਸ ਨੇ ਵੀਰਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਾਈਕਲ ਸਵਾਰ ਦੀ ਮੌਤ ਇੱਕ ਪਿਕਅਪ ਟਰੱਕ ਦੁਆਰਾ ਟੱਕਰ ਮਾਰਨ ਅਤੇ ਖਿੱਚਣ ਤੋਂ ਬਾਅਦ ਹੋਈ। ਟੋਰਾਂਟੋ ਪੁਲਿਸ ਸਰਵਿਸ ਦੇ ਬੁਲਾਰੇ ਕਾਂਸਟੇਬਲ ਲੌਰਾ ਬ੍ਰਾਬੈਂਟ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਹਾਦਸੇ ਵਾਲੀ ਥਾਂ ‘ਤੇ ਇਕ ਅਸਥਾਈ ਯਾਦਗਾਰ ਸਥਾਪਿਤ ਕੀਤੀ ਗਈ ਹੈ। ਐਡਵੋਕੇਸੀ ਫਾਰ ਰਿਸਪੈਕਟ ਫਾਰ ਸਾਈਕਲਿਸਟ 30 ਨਵੰਬਰ ਨੂੰ ਕਾਰਤਿਕ ਦੇ ਸਨਮਾਨ ਵਿੱਚ ਇੱਕ ਰੈਲੀ ਵੀ ਕਰਨ ਜਾ ਰਹੀ ਹੈ।
ਇਸ ਤੋਂ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਤੋਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਉਥੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਅਲੀਗੜ੍ਹ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ , ਪਿੰਡ ਵਿੱਚ ਛਾਈ ਸੋਗ ਦੀ ਲਹਿਰ
ਬੀਤੇ ਦਿਨੀਂ ਦੀਪਇੰਦਰ ਵਿਨੀਪੈਗ ‘ਚ ਗੱਡੀ ਰਾਹੀਂ ਕਿਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਸੜਕ ‘ਤੇ ਬਰਫ਼ ਅਤੇ ਧੁੰਦ ਪਈ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ।ਗੱਡੀ ਦਾ ਸੰਤੁਲਨ ਵਿੱਗੜਨ ਦੇ ਨਾਲ ਉਸ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ । ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੀਪਇੰਦਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜ਼ਖ਼ਮੀ ਹਾਲਤ ‘ਚ ਦੀਪਇੰਦਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਪਰ ਹਸਪਤਾਲ ਦੇ ਵਿੱਚ ਇਲਾਜ਼ ਦੇ ਦੌਰਾਨ ਦੀਪਇੰਦਰ ਦੀ ਮੌਤ ਹੋ ਗਈ ਸੀ।