‘ਦ ਖ਼ਾਲਸ ਬਿਊਰੋ : ਬਹਿਬਲ ਕਲਾਂ(Behbal Kalan morcha) ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ(Shaheed Bhai Krishna Bhagwan Singh Nyamiwala) ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ(Sukhraj Singh Niamiwala) ਨੇ ਸਾਰਿਆਂ ਨੂੰ 1 ਸਤੰਬਰ ਨੂੰ ਬਹਿਬਲ ਕਲਾਂ ਵਿਖੇ ਮੋਰਚੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦੀ ਅਪੀਲ ਕੀਤੀ ਹੈ।
ਨਿਆਮੀਵਾਲਾ ਨੇ ਸਰਕਾਰ ਦੀਆਂ ਨਾਕਾਮੀਆਂ ਉੱਤੇ ਦੁੱਖ ਪ੍ਰਗਟ ਕਰਦਿਆਂ ਪਿਛਲੇ ਸੱਤ ਸਾਲ ਤੋਂ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਧਾਰਮਿਕ ਸੰਸਥਾਵਾਂ ਨੂੰ ਆਜ਼ਾਦ ਕਰਾਉਣ ਲਈ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਵਾਸਤੇ ਸਾਰੇ ਪੰਥ ਨੂੰ ਇਕੱਠਾ ਹੋਣ ਦੀ ਅਪੀਲ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਪਿਛਲੇ 256 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।