‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੋਣ ਨਤੀਜਾ ਬੇਹੱਦ ਹੈਰਾਨ ਕਰਨ ਵਾਲਾ ਹੈ। ਇੱਥੋਂ ਦੇ 13 ਵਾਰਡਾਂ ਦੇ ਆਏ ਨਤੀਜੇ ਵਿੱਚ ਕਿਸੇ ਵੀ ਵੱਡੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਿਲ ਨਹੀਂ ਕਰ ਸਕਿਆ। ਕਾਂਗਰਸ, ਬੀਜੇਪੀ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ ਤੇ 13 ਦੀਆਂ 13 ਸੀਟਾਂ ਆਜ਼ਾਦ ਉਮੀਦਵਾਰ ਜਿੱਤੇ ਹਨ।
