India Punjab

ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਿਲ ਨਾ ਹੋਣ ‘ਤੇ ਨਰਾਜ਼ ਸਿਆਸੀ ਆਗੂ

Angry political leaders for not including Punjab tableau in the Republic Day parade

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਰੋਸ ਜਤਾਇਆ ਹੈ। ਬਾਦਲ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ, ਇਸ ਦਾ ਮਤਲਬ ਹੈ ਕਿ ਸਾਨੂੰ ਅਜ਼ਾਦੀ ਦੀ ਲੜਾਈ ਵਿੱਚ ਸਾਡੇ ਸੱਭਿਆਚਾਰ ਅਤੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਹੈ। ਭਾਰਤ ਸਰਕਾਰ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕਰਦੇ ਹੋਏ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਇਸ ਨੂੰ ਭਾਰਤ ਸਰਕਾਰ ਅੱਗੇ ਜ਼ੋਰਦਾਰ ਤਰੀਕੇ ਨਾਲ ਉਠਾਉਣ।

ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਇਤਿਹਾਸਕ, ਸਮਾਜਿਕ ਤੇ ਸੱਭਿਆਚਰਕ ਤੌਰ ਉੱਤੇ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਮੌਕੇ ਪੰਜਾਬ ਦੀ ਝਾਕੀ ਨਾ ਹੋਣਾ ਮੰਦਭਾਗੀ ਗੱਲ ਹੈ, ਝਾਕੀਆਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਸੀ।

ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ਦਾ ਵਿਰੋਧ ਕਰਦਿਆਂ ਕੇਂਦਰ ‘ਤੇ ਲਾਏ ਵਿਤਕਰੇ ਦੇ ਇਲਜ਼ਾਮ ਲਗਾਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਚਾਲ ਹੈ। ਪੰਜਾਬ ਦੀ ਝਾਕੀ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਸੀ।

ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ 26 ਜਨਵਰੀ ਮੌਕੇ ਪੰਜਾਬ ਦੀ ਝਾਕੀ ਨਾ ਹੋਣਾ ਰਾਜ ਸਰਕਾਰ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਨਹੀਂ ਕੀਤਾ। ਹੁਣ ਮੌਕੇ ‘ਤੇ ਇਸ ਨੂੰ ਮਨਜ਼ੂਰੀ ਨਹੀਂ ਮਿਲ ਸਕਦੀ।