The Khalas Tv Blog Punjab ਅਨਿਲ ਜੋਸ਼ੀ ਨੇ ਛੱਡਿਆ ਅਕਾਲੀ ਦਲ, ਦਿੱਤਾ ਅਸਤੀਫਾ
Punjab

ਅਨਿਲ ਜੋਸ਼ੀ ਨੇ ਛੱਡਿਆ ਅਕਾਲੀ ਦਲ, ਦਿੱਤਾ ਅਸਤੀਫਾ

ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅਕਾਲੀ ਦਲ ਛੱਡ ਦਿੱਤਾ ਹੈ। ਉਹਨਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਅਸਤੀਫਾ ਕਾਰਜਕਾਰੀ ਪ੍ਰਧਾਨ ਅਨਿਲ ਜੋਸ਼ੀ ਨੂੰ ਭੇਜ ਦਿੱਤਾ ਹੈ।

ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਆਪਣੇ ਅਸਤੀਫ਼ਾ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਮੈਂ 2021 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੰਜਾਬ ਅਤੇ ਕਿਸਾਨਾਂ ਦੇ ਹੱਕ ਵਿਚ ਤਿੰਨ ਕਿਸਾਨੀ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਪਾਰਟੀ ਵਿਚੋਂ ਛੇ ਸਾਲਾਂ ਲਈ ਕੱਢ ਦਿੱਤਾ ਸੀ।

ਉਨ੍ਹਾਂ ਲਿਖਿਆ ਕਿ ਕੁਝ ਸਮੇਂ ਤੋਂ ਜੋ ਘਟਨਾਕ੍ਰਮ ਪਾਰਟੀ ਵਿਚ ਚੱਲ ਰਿਹਾ ਹੈ, ਮੈਂ ਮਹਿਸੂਸ ਕੀਤਾ ਹੈ ਕਿ ਪੰਜਾਬ ਦੇ ਅਸਲੀ ਮੁੱਦਿਆਂ ਦੀ ਕੋਈ ਗੱਲ ਨਹੀਂ ਹੋ ਰਹੀ ਅਤੇ ਨਾ ਹੀ ਜਿਸ ਭਾਈਚਾਰਕ ਸੋਚ ਕਾਰਨ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਸੀ ਉਸ ਬਾਰੇ ਕੋਈ ਗੱਲ ਹੋ ਰਹੀ ਹੈ। ਬਲਕਿ ਇੰਝ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਧਰਮ ਅਤੇ ਪੰਥਕ ਏਜੰਡੇ ਵਿਚ ਹੀ ਉਲਝ ਕੇ ਰਹਿ ਗਿਆ ਹੈ। ਮੈਨੂੰ ਇਸ ਪੰਥਕ ਰਾਜਨੀਤੀ ਵਿਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ, ਇਸ ਲਈ ਮੈਂ ਭਰੇ ਮਨ ਨਾਲ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਾਰਟੀ ਨੂੰ ਭੇਜ ਰਿਹਾ ਹਾਂ।

ਬੇਨਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ। ਇਸ ਅਸਤੀਫੇ ਸੰਬੰਧੀ ਜਦੋਂ ਸ੍ਰੀ ਅਨਿਲ ਜੋਸ਼ੀ ਨਾਲ ਮੋਬਾਇਲ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਇਸ ਦੀ ਪੁਸ਼ਟੀ ਕੀਤੀ। ਇਥੇ ਜ਼ਿਕਰਯੋਗ ਹੈ ਕਿ ਸ੍ਰੀ ਅਨਿਲ ਜੋਸ਼ੀ ਵਲੋਂ ਇਸ ਵਾਰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਵੀ ਲੜੀ ਗਈ ਸੀ ਪਰ ਉਹ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਚੋਣ ਹਾਰ ਗਏ ਸਨ।

Exit mobile version