ਬਿਊਰੋ ਰਿਪੋਰਟ – 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ (Anindita Mitra) ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਸਮਾਜ ਦੇ ਹਰ ਖੇਤਰ ਨੂੰ ਖਾਸ ਕਰਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ – ‘ਸੁੱਚਾ ਸੂਰਮਾ’ ਨੇ ਕੀਤਾ ਵੱਡਾ ਕਮਾਲ! ਪੰਜਾਬੀ ਸਿਨੇਮਾ ’ਚ ਪਹਿਲੀ ਵਾਰ ਰਿਲੀਜ਼ ਤੋਂ ਹਫ਼ਤਾ ਪਹਿਲਾਂ ਖੁੱਲ੍ਹੀ ਐਡਵਾਂਸ ਬੁਕਿੰਗ