Punjab

ਅਨਮੋਲ ਗਗਨ ਮਾਨ ਕਰਨਗੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ, 16 ਜੂਨ ਨੂੰ ਕਰਵਾਉਣਗੇ ਵਿਆਹ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਹ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਜਣ ਜਾ ਰਹੇ ਹਨ। ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ। ਹਾਲਾਂਕਿ ਸ਼ਾਹਬਾਜ਼ ਸਿੰਘ ਦਾ ਪਰਿਵਾਰ ਮਲੋਟ ਪੰਜਾਬ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਇੱਕ ਮਸ਼ਹੂਰ ਮੈਰਿਜ ਪੈਲੇਸ ਵਿੱਚ ਹੋਣਗੀਆਂ। ਫਿਲਹਾਲ ਉੱਥੇ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕ ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।

ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਲਈ ਇੱਕ ਪ੍ਰਚਾਰ ਗੀਤ ਵੀ ਤਿਆਰ ਕੀਤਾ ਗਿਆ। ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਹੈ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।

ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ। ਇਸ ਵਿੱਚ ਕਈ ਨੌਜਵਾਨ ਜਿੱਤੇ ਸਨ। ਜਿਨ੍ਹਾਂ ਦੇ ਵਿਆਹ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੋਏ ਸਨ। ਪਿਛਲੇ ਸਾਲ 29 ਅਕਤੂਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਯੂਪੀ ਦੀ ਰਹਿਣ ਵਾਲੀ ਡਾਕਟਰ ਗੁਰਵੀਨ ਕੌਰ ਨਾਲ ਹੋਇਆ ਸੀ।

ਵਿਆਹ ਦੀਆਂ ਰਸਮਾਂ ਚੰਡੀਗੜ੍ਹ ‘ਚ ਹੋਈਆਂ। ਇਸ ਤੋਂ ਪਹਿਲਾਂ 25 ਮਾਰਚ 2023 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ। ਜਦੋਂ ਕਿ 7 ਜੁਲਾਈ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ –  ਕੇਰਜੀਵਾਲ ਅੱਜ ਕਰਨਗੇ ਆਤਮ ਸਮਰਪਣ, ਜ਼ਮਾਨਤ ਦਾ ਸਮਾਂ ਹੋਇਆ ਪੂਰਾ