ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਗੰਨ ਕਲਚਲ ਨੂੰ ਲੈ ਕੇ ਮਾਮਲੇ ਦਰਜ ਹੋ ਰਹੇ ਹਨ। ਇਸ ਮਾਮਲੇ ਵਿੱਚ ਸਖ਼ਤੀ ਦਿਖਾ ਰਹੀ ਪੰਜਾਬ ਪੁਲਿਸ ਨੇ ਚੇਤਾਵਨੀ ਦਿੱਤੀ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ( Punjab DGP Gaurav Yadav) ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈਇੱਛਾ ਨਾਲ ਹਟਾਉਣ।
DGP ਵੱਲੋਂ ਗੰਨ ਕਲਚਰ ‘ਤੇ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਹੈ । ਇਸੇ ਦਰਾਨ ਸੋਸ਼ਲ ਮੀਡੀਆ ਉੱਤੇ ਵੀ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੇ ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ( Anmol Gagan Mann ) ਦੀਆਂ ਸ਼ੋਸ਼ਲ ਮੀਡੀਆਂ ‘ਤੇ ਹਥਿਆਰਾਂ ਨਾਲ ਫੋਟੋਆਂ ਕਾਫੀ ਵਾਇਰਲ ਹੋ ਰਹੀਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ੋਸ਼ਲ ਮੀਡੀਆ ਹਥਿਆਰਾਂ ਨਾਲ ਤਸਵੀਰਾਂ ਨੂੰ ਹਟਾ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ‘ਚ ਸਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਤੇ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਹੀ ਆਪਣੀ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਨਜ਼ਰ ਆਏ ਸਨ। ਮਾਨ ਵਲੋਂ ਪੰਜਾਬ ਸਰਕਾਰ ਦੇ 72 ਘੰਟੇ ਦਾ ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਵੀ ਹਥਿਆਰਾਂ ਨਾਲ ਤਸਵੀਰਾਂ ਨੂੰ ਹਟਾਇਆ ਨਹੀਂ ਗਿਆ ਸੀ।
ਜਿਸ ਤੋਂ ਮਗਰੋਂ ਵਿਰੋਧੀ ਧਿਰ ਨੇ ਸਵਾਲ ਖੜ੍ਹੇ ਕੀਤੇ ਸਨ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਦਾ ਕਹਿਣਾ ਹੈ ਕਿ ਕੀ ਇਹ ਨਿਯਮ ਸਿਰਫ ਆਮ ਲੋਕਾਂ ਲਈ ਹਨ, ਸਰਕਾਰ ਦੇ ਮੰਤਰੀਆਂ ਲਈ ਨਹੀਂ।
ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਥਿਆਰਾਂ ਨੂੰ ਸ਼ਰੇਆਮ ਦਿਖਾਉਣ ਅਤੇ ਸ਼ੋਸ਼ਲ ਮੀਡੀਆ ‘ਤੇ ਫੋਟੋ ਅਪਲੋਡ ਕਰਨ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਦੇ ਚਲਦਿਆਂ ਪੰਜਾਬ ਪੁਲਿਸ ਨੇ ਫੇਸਬੁੱਕ, ਇਸਟਾਗਰਾਮ ਤੇ ਹੋਰ ਸੋਸ਼ਲ ਸਾਈਟਾਂ ਤੇ ਹਥਿਆਰਾਂ ਸਮੇਤ ਫੋਟੋਆਂ ਅਪਲੋਡ ਕਰਨ ਵਾਲਿਆਂ ਵਿਰੁੱਧ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਰ ਨਵੇਂ ਹੁਕਮਾਂ ਤਹਿਤਾ ਲੋਕਾਂ ਨੂੰ ਤਿੰਨ ਦਿਨਾਂ ਵਿੱਚ ਸੋਸ਼ਲ ਮੀਡੀਆ ਤੋਂ ਅਜਿਹੀ ਸਮੱਗਰੀ ਹਟਾਉਣ ਲਈ ਕਿਹਾ ਗਿਆ ਸੀ। ਇਸ ਦੌਰਾਨ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ।