ਬਿਊਰੋ ਰਿਪੋਰਟ: ਮੁਹਾਲੀ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਕੇ ਇਸਨੂੰ ਸਵੀਕਾਰ ਕਰਨ ਲਈ ਕਿਹਾ ਹੈ।
ਅਨਮੋਲ ਗਗਨ ਮਾਨ ਸੋਸ਼ਲ ਮੀਡੀਆ ’ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ – “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |”
ਅਨਮੋਲ ਗਗਨ ਮੁਹਾਲੀ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਇੱਕ ਸਮੇਂ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਵੀ ਸਨ, ਪਰ ਕੁਝ ਸਮੇਂ ਲਈ ਉਹ ਸਿਆਸੀ ਗਤੀਵਿਧੀਆਂ ਤੋਂ ਦੂਰ ਸਨ।