Punjab

ਇੰਡਸਟਰੀਆਂ ਤੋਂ ਪਹਿਲਾਂ ਹਸਪਤਾਲਾਂ ‘ਚ ਮਿਲੇਗੀ ਇਹ ਸੁਵਿਧਾ

‘ਦ ਖ਼ਾਲਸ ਬਿਊਰੋ :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਆਕਸੀਜਨ ਗੈਸ ਦੀ ਸਪਲਾਈ ਸਭ ਤੋਂ ਪਹਿਲਾਂ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਤੋਂ ਬਾਅਦ ਹੀ ਇੰਡਸਟਰੀ ਨੂੰ ਆਕਸੀਜਨ ਗੈਸ ਸਪਲਾਈ ਕੀਤੀ ਜਾਵੇ।

ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ, ਜਿਸ ਕਰਕੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਆਕਸੀਜਨ ਦੀ ਲੋੜ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਆਕਸੀਜਨ ਦੇ ਤਿੰਨ ਪਲਾਂਟ ਹਨ। ਇਨ੍ਹਾਂ ਪਲਾਂਟਾਂ ਵਿੱਚੋਂ ਸਭ ਤੋਂ ਪਹਿਲਾਂ ਹਸਪਤਾਲਾਂ ਨੂੰ ਆਕਸੀਜਨ ਸਪਲਾਈ ਕੀਤੀ ਜਾਵੇ। ਉਨ੍ਹਾਂ ਨੇ ਇਨ੍ਹਾਂ ਹੁਕਮਾਂ ਵਿੱਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।