The Khalas Tv Blog Punjab PSEB ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ
Punjab

PSEB ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁਲਾਜ਼ਮ ਕੰਮ ਬੰਦ ਕਰਕੇ ਬਿਨਾਂ ਛੁੱਟੀ ਲਏ ਇੱਕ ਦਿਨ ਲਈ ਹੜਤਾਲ ‘ਤੇ ਚਲੇ ਗਏ ਹਨ। ਪਿਛਲੇ ਕਈ ਦਿਨਾਂ ਤੋਂ  ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ  ਧਰਨੇ ‘ਤੇ ਬੈਠੇ  ਹੋਏ ਸਨ। ਜਿਸ ਤੋਂ ਬਾਅਦ ਅੱਜ ਸਾਰੇ ਮੁਲਜ਼ਮਾਂ ਨੇ PSEB ਦੇ ਚੇਅਰਮੈਨ ਨੂੰ ਸਮੂਹਿਕ ਚਿੱਠੀ ਲਿਖੀ ਹੈ ਜਿਸ ਵਿੱਚ ਉਹਨਾਂ ਆਪਣੀ ਮਰਜ਼ੀ ਨਾਲ ਹੀ 21-08-2020 ਨੂੰ ਇੱਕ ਦਿਨ ਲਈ ਛੁੱਟੀ ‘ਤੇ  ਰਹਿਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਕਿ  ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਨਹੀ ਜਾਰੀ  ਕੀਤਾ ਜਾਂਦਾ, ਉਦੋਂ ਤੱਕ ਉਹ ਧਰਨੇ  ‘ਤੇ ਹੀ ਰਹਿਣਗੇ।

Exit mobile version