Punjab

ਪੰਜਾਬ ‘ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Announcement of elections of Municipal Councils and Municipal Panchayats in Punjab

ਚੰਡੀਗੜ੍ਹ : ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ।

ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।