Punjab

ਪੇਂਡੂ ਅਤੇ ਖੇਤ ਮਜ਼ਦੂਰਾਂ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

Punjab Vidhan Sabha, rural and farm workers, Punjab news

ਬਰਨਾਲਾ : ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਇਸ ਮਾਰਚ ਵਿੱਚ ਪੰਜਾਬ ਭਰ ਚੋਂ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰ ਸ਼ਾਮਲ ਹੋਣਗੇ। ਇਸ ਸੰਬੰਧੀ ਫ਼ੈਸਲਾ ਮਜ਼ਦੂਰ ਆਗੂ ਲਖਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਾਂਝੇ ਮਜ਼ਦੂਰ ਮੋਰਚੇ ਦੀ ਹੋਈ ਮੀਟਿੰਗ ਵਿੱਚ ਕੀਤਾ ਗਿਆ।

ਪ੍ਰੈੱਸ ਦੇ ਨਾ ਬਿਆਨ ਜਾਰੀ ਕਰਦਿਆਂ ਸਾਂਝੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਮਜ਼ਦੂਰਾਂ ਨੂੰ ਲਗਾਤਾਰ ਦਰ ਕਿਨਾਰਾ ਕਰ ਰਹੀ ਹੈ। ਮਜ਼ਦੂਰਾਂ ਵਿੱਚ ਸਰਕਾਰ ਪ੍ਤੀ ਬੇਵਿਸ਼ਵਾਸੀ ਵਧ ਰਹੀ ਹੈ ਕਿਉਂਕਿ ਸਰਕਾਰ ਮਜ਼ਦੂਰਾਂ ਨੂੰ ਮੀਟਿੰਗ ਦੇ ਕੇ ਵਾਰ ਵਾਰ ਮੁੱਕਰ ਰਹੀ ਹੈ। ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਵੀ ਮਜ਼ਦੂਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ ਹਾਲਾਂਕਿ ਪੰਜਾਬ ਵਿੱਚ 33 ਫ਼ੀਸਦੀ ਦਲਿਤ ਹਨ। ਜਿਸ ਕਾਰਨ ਪੰਜਾਬ ਦੇ ਦਲਿਤ ਮਜ਼ਦੂਰ ਇਸ ਤਰਾਂ ਮਹਿਸੂਸ ਕਰ ਰਹੇ ਹਨ ਜਿਵੇਂ ਅਸੀਂ ਪੰਜਾਬ ਦੇ ਵਾਸੀ ਵੀ ਨਾ ਹੋਈਏ।

ਆਗੂਆਂ ਨੇ ਕਿਹਾ ਕਿ 15 ਮਾਰਚ ਤੋ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਵਿਖੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸਰਕਾਰ ਵੱਲੋਂ 16 ਮਾਰਚ ਨੂੰ ਸਰਕਾਰ ਨਾਲ ਮੋਰਚੇ ਨੂੰ ਮੀਟਿੰਗ ਦਾ ਸੱਦਾ ਆਇਆ ਹੈ। ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਵੀ ਲਿਖਤੀ ਪੱਤਰ ਨਹੀਂ ਆਇਆ, ਜਿਸ ਕਾਰਨ ਮੋਰਚੇ ਦੇ ਆਗੂਆਂ ਨੇ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ 16 ਮਾਰਚ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਆਉਂਦੇ ਅਤੇ ਮਜ਼ਦੂਰਾਂ ਦੀਆਂ ਮੰਗਾ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ 17 ਮਾਰਚ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਨਗੇ।

ਮੀਟਿੰਗ ਵਿੱਚ ਪ੍ਗਟ ਸਿੰਘ ਕਾਲਾ ਝਾੜ , ਬਿੱਕਰ ਸਿੰਘ, ਗੁਰਨਾਮ ਸਿੰਘ ਦਾਊਦ, ਸਿੰਗਾਰਾ ਸਿੰਘ, ਦੇਵੀ ਕੁਮਾਰੀ, ਨੇ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਦਲਿਤ ਡਾਕਟਰ ਪੰਪੋਸ ਨੂੰ ਲਗਾਤਾਰ ਉਨ੍ਹਾਂ ਦੇ ਨਾਲ ਦੇ ਸਾਥੀ ਡਕਟਰਾ ਵੱਲੋਂ ਮਨੂ ਵਾਦੀ ਵਿਚਾਰਾਂ ਚ ਲਿਬੜੇ ਉੱਚ ਜਾਤੀ ਹੰਕਾਰੇ ਲੋਕਾਂ ਵੱਲੋਂ ਲਗਾਤਾਰ ਮਾਨਸਿਕ ਤੌਰ ‘ਤੇ ਜ਼ਲੀਲ ਕਰ ਕੇ ਕੀਤੇ ਗਏ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ।

ਸਾਂਝੇ ਮੋਰਚੇ ਦੇ ਆਗੂ ਦਿਹਾਤੀ ਮਜ਼ਦੂਰ ਸਭਾ ਦੇ ਪ੍ਧਾਨ ਦਰਸ਼ਨ ਨਾਹਰ, ਕ੍ਰਾਤੀਕਾਰੀ ਪੇਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਵਰਾ, ਜ਼ਮੀਨ ਪ੍ਰਾਪਤੀ ਸੰਘਰਸ਼ਾਂ ਕਮੇਟੀ ਦੇ ਪ੍ਧਾਨ ਮੁਕੇਸ਼ ਮਲੋਦ, ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਂਓ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਡੂ ਮਜ਼ਦੂਰ ਯੂਨੀਅਨ ਦੇ ਮੰਗਾ ਸਿੰਘ ਵੈਰੋਕੇ,ਪੰਜਾਬ ਖੇਤ ਮਜ਼ਦੂਰ ਸਭਾ ਸੂਬਾ ਮੀਤ ਪ੍ਰਧਾਨ ਕਿ੍ਸ਼ਨ ਚੋਹਾਨ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਅਮੀ ਲਾਲ ਸ਼ਾਮਲ ਸਨ।