Punjab

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

‘ਦ ਖਾਲਸ ਬਿਊਰੋ:ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁਟੀਆਂ ਦੇ ਐਲਾਨ ਹੋ ਗਿਆ ਹੈ । ਪੰਜਾਬ ਸਰਕਾਰ ਦੇ ਅਨੁਸਾਰ 15 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆ ਪਰ ਉਪਰੋਕਤ ਤਰੀਕ ਤੋਂ ਲੈ ਕੇ 30 ਮਈ ਤੱਕ ਬੱਚਿਆਂ ਦੀਆਂ ਉਨਲਾਈਨ ਕਲਾਸਾਂ ਲਗਣਗੀਆਂ ਤਾਂ ਜੋ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ । ਇਸ ਦੇ ਨਾਲ ਹੀ 2 ਮਈ ਤੋਂ ਲੈ ਕੇ 14 ਮਈ ਤੱਕ ਸਕੂਲ ਲੱਗਣ ਦਾ ਸਮਾਂ ਵੀ ਘਟਾ ਦਿੱਤਾ ਗਿਆ ਹੈ। 2 ਮਈ ਤੋਂ ਲੈ ਕੇ 14 ਮਈ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰਾਇਮਰੀ ਕਲਾਸਾਂ ਲੱਗਣ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਰਹੇਗਾ, ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਕਲਾਸਾਂ ਸਵੇਰੇ 7 ਵਜੇ ਤੋਂ ਦੁਪਹਿਰ 12.30 ਵਜੇ ਤੱਕ ਲੱਗਣਗੀਆਂ।ਪੰਜਾਬ ਵਿੱਚ ਮਾਰਚ ਮਹੀਨੇ ਹੀ ਤਾਪਮਾਨ ਵਿੱਚ ਵਾਧਾ ਹੋ ਗਿਆ ਸੀ ਤੇ ਅਪ੍ਰੈਲ ਮਹੀਨੇ ਤੱਕ ਇਹ 40 ਡਿੱਗਰੀ ਨੂੰ ਪਾਰ ਕਰ ਗਿਆ ਹੈ ,ਸੋ ਇਸ ਪੈ ਰਹੀ ਭਿਆਨਕ ਗਰਮੀ ਤੇ ਬੱਚਿਆਂ ਤੇ ਇਸ ਦੇ ਪੈਣ ਵਾਲੇ ਅਸਰ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਐਲਾਨ ਕਰ ਦਿਤਾ ਹੈ ਕਿ 15 ਮਈ ਤੋਂ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ ਤੇ ਬੱਚਿਆਂ ਨੂੰ ਛੁੱਟੀਆਂ ਰਹਿਣਗੀਆਂ।