Punjab

ਪੰਜਾਬ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਹਜ਼ਾਰਾਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਪੰਚਾਂ ਦੇ ਸਹੁੰ ਚੁੱਕ ਸਗਾਗਮ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ। ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਨਹੀਂ ਹੋਣਗੇ, ਜਿੰਨਾ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਭਰ ਦੇ ਕਰੀਬ 10 ਹਜ਼ਾਰ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਲਈ ਹਲਫ਼ ਲਿਆ। ਇਹ ਸਰਪੰਚ 19 ਜ਼ਿਲ੍ਹਿਆਂ ਨਾਲ ਸਬੰਧਿਤ ਸਨ। ਜਦੋਂ ਕਿ 4 ਜ਼ਿਲ੍ਹੇ ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਜ਼ਿਮਨੀ ਚੋਣਾਂ ਹੋਣ ਕਾਰਨ ਉਹਨਾਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ।  ਦੱਸ ਦਈਏ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 13,147 ਗ੍ਰਾਮ ਪੰਚਾਇਤਾਂ ਹਨ।

ਸਰਬਸੰਮਤੀ ਨਾਲ 3037 ਸਰਪੰਚ ਚੁਣੇ ਗਏ

ਪੰਜਾਬ ਵਿੱਚ ਇਸ ਵਾਰ ਪੰਚਾਇਤੀ ਚੋਣਾਂ ਵਿੱਚ 3,037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨਤਾਰਨ ਵਿੱਚ 334 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਜਾਣਗੀਆਂ, ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਵਾਧੂ ਫੰਡ ਦਿੱਤੇ ਜਾਣਗੇ।