ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ ਮੋਰਚੇ ਵੱਲੋਂ ਤਹਿਸੀਲ ਪੱਧਰ ਤੇ ਚਿਤਾਵਨੀ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਈ ਜਗਤਾਰ ਸਿੰਘ ਹਵਾਰੇ ਦੇ ਧਰਮੀ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ 29 ਮਈ 2025 ਨੂੰ ਸਵੇਰੇ 11 ਵਜੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰੋਸ ਮਾਰਚ ਕੀਤੇ ਜਾਣਗੇ ਅਤੇ SDM ਰਾਹੀਂ ਪੰਜਾਬ ਦੇ ਗਵਰਨਰ ਤੇ ਰਾਸ਼ਟਰਪਤੀ ਨੂੰ ਚੇਤਾਵਨੀ ਪੱਤਰ ਭੇਜੇ ਜਾਣਗੇ।
ਇਹ ਇਕੱਠ ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਰਾਜਪੁਰਾ ਦੇ ਨੀਲਪੁਰ ਵਿਖੇ ਗੁਰਦੁਆਰਾ ਬਾਬਾ ਸੁੱਖਾ ਸਿੰਘ ਵਿੱਚ ਹੋਣਗੇ। ਉਨ੍ਹਾਂ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰ ਸਿੱਖ ਆਪਣੀ ਤਹਿਸੀਲ ਵਿੱਚ ਇਕੱਠ ਵਿੱਚ ਸ਼ਾਮਲ ਹੋਵੇ।
ਮੋਰਚੇ ਦੀਆਂ ਮੰਗਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ, ਅਤੇ ਨਿਹੱਥੇ ਸਿੱਖਾਂ ’ਤੇ ਗੋਲੀਆਂ ਚਲਾਉਣ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਸ਼ਾਮਲ ਹੈ।