The Khalas Tv Blog Punjab ਸਰਪੰਚਾਂ ਅਤੇ ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ
Punjab

ਸਰਪੰਚਾਂ ਅਤੇ ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਨੁਸਾਰ, 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਤੋਂ ਬਾਅਦ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਹੈ।

ਨਾਮਜ਼ਦਗੀਆਂ 14 ਜੁਲਾਈ ਤੋਂ 17 ਜੁਲਾਈ (ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਹੋਵੇਗੀ, ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ (ਸ਼ਾਮ 3 ਵਜੇ) ਹੈ।

27 ਜੁਲਾਈ ਨੂੰ ਹੀ ਅਉਣਗੇ ਨਤੀਜੇ

ਵੋਟਿੰਗ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਹੋਵੇਗੀ, ਅਤੇ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 23 ਮਈ 2025 ਨੂੰ ਹੋਇਆ ਸੀ।

ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ’ਤੇ ਹੀ ਕੀਤੀ ਜਾਵੇਗੀ। ਸਰਪੰਚ ਉਮੀਦਵਾਰ ਲਈ ਖਰਚ ਸੀਮਾ 40,000 ਰੁਪਏ ਅਤੇ ਪੰਚ ਲਈ 30,000 ਰੁਪਏ ਹੈ। ਕਮਿਸ਼ਨ ਨੇ ਚੋਣਾਂ ਸੁਚਾਰੂ ਅਤੇ ਸ਼ਾਂਤੀਪੂਰਨ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ

 

Exit mobile version