‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸੂਬੇ ਵਿੱਚ ਜ਼ੋਰ ਫੜ ਰਹੀ ਠੰਢ ਨੂੰ ਵੇਖਦਿਆਂ ਲਿਆ ਹੈ। ਪੰਜਾਬ ਸਰਕਾਰ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 8 ਦਿਨਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ 24 ਦਸੰਬਰ ਤੋਂ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜੋ ਕਿ 31 ਦਸੰਬਰ ਤੱਕ ਹੋਣਗੀਆਂ।

Comments are closed.