Punjab

ਆਪ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਸੰਯੁਕਤ ਸਕੱਤਰ ਡਾ. ਰਮਨਦੀਪ ਸਿੰਘ ਜੈਤੋ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਡਾਕਟਰ ਰਮਨਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਫਰੀਦਕੋਟ ਨੂੰ ਆਮ ਆਦਮੀ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਹੈ।

ਉਨ੍ਹਾਂ ਆਪਣੇ ਅਸਤੀਫੇ ’ਚ ਲਿਖਿਆ ਹੈ ਕਿ ਉਹ ਹਲਕਾ ਜੈਤੋ ’ਚ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿੱਚ ਸੇਵਾਵਾਂ ਦੇ ਰਿਹਾ ਸੀ। ਪਰ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਅੱਗੇ ਜਾਰੀ ਰੱਖਣ ਲਈ ਕੋਈ ਢੁੱਕਵਾਂ ਪਲੇਟਫਾਰਮ ਅਤੇ ਸੁਚੱਜਾ ਮਾਹੌਲ ਨਹੀਂ ਦਿੱਤਾ ਜਾ ਰਿਹਾ ਹੈ। ਇਸ ਕਾਰਨ ਉਹਨਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਜ਼ਿਲ੍ਹਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।