Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਇੱਕ ਹੋਰ ‘ਆਪ’ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਹੁਣ ਪਾਰਟੀ ਦੇ ਆਗੂਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਇਸ ਨੀਤੀ ਦੇ ਵਿਰੋਧ ਵਿੱਚ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ।

ਇਸੇ ਦੌਰਾਨ ਲੈਂਡ ਪੁਲਿੰਗ ਪਾਲਸੀ ਖਿਲਾਫ ਬਲਾਕ ਪ੍ਰਧਾਨ ਧੂਰੀ ਗੁਰਜੀਤ ਸਿੰਘ ਕਾਂਝਲਾ ਨੇ ਅਸਤੀਫ਼ਾ ਦੇ ਦਿੱਤਾ ਹੈ। ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਧੂਰੀ ਤੋਂ ਮੈ ਗੁਰਜੀਤ ਸਿੰਘ ਕਾਂਝਲਾ ਆਪਣੇ ਅਹੁਦੇ (ਬਲਾਕ ਪ੍ਰਧਾਨ) ਤੋ ਅਸਤੀਫ਼ਾ ਦਿੰਦਾ ਹਾਂ ਮੈਂ ਪੰਜਾਬ ਲੈਂਡ ਪੂਲਿੰਗ ਪੌਲਿਸੀ 2025 ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਾ ਹਾਂ। ਇਹ ਸਿਰਫ ਕਿਸਾਨਾਂ ਦੀ ਨਹੀਂ, ਸਾਰੇ ਪੰਜਾਬ ਦੀ ਲੜਾਈ ਹੈ । ਇਹ ਨੀਤੀ ਦਿੱਲੀ ਵਾਲਿਆਂ ਨੇ ਨਿੱਜੀ ਫਾਇਦਾ ਲੈਣ ਲਈ ਬਣਾਈ ਹੈ । ਪੰਜਾਬ ਦੇ ਲੋਕਾਂ ਨੇ ਕਦੇ ਵੀ ਦਿੱਲੀ ਦੀ ਈਨ ਨਹੀਂ ਮੰਨੀ ਅਤੇ ਨਾ ਹੀ ਹੁਣ ਮੰਨਣਗੇ

ਲੈਂਡ ਪੂਲਿੰਗ ਮੁੱਦਾ ਕੀ ਹੈ

ਦਰਅਸਲ, ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਤਹਿਤ, ਕਿਸਾਨਾਂ ਦੀ ਜ਼ਮੀਨ ਨੂੰ ਵਿਕਾਸ ਪ੍ਰੋਜੈਕਟਾਂ ਲਈ ਇਕੱਠਾ ਕਰਨ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਵਿਕਸਤ ਪਲਾਟ ਦੇਣ ਦੀ ਯੋਜਨਾ ਹੈ। ਪਰ ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਇਹ ਨੀਤੀ ਉਨ੍ਹਾਂ ਨੂੰ ਉਨ੍ਹਾਂ ਦੀਆਂ ਉਪਜਾਊ ਜ਼ਮੀਨਾਂ ਤੋਂ ਬੇਦਖਲ ਕਰਨ ਅਤੇ ਰੀਅਲ ਅਸਟੇਟ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਦੀ ਸਾਜ਼ਿਸ਼ ਹੈ।

ਕਿਸਾਨ ਯੂਨੀਅਨਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਦੇ ਰਹੀਆਂ ਹਨ ਅਤੇ ਸਰਕਾਰ ਤੋਂ ਇਸ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਬਰਾੜ ਵਰਗੇ ‘ਆਪ’ ਆਗੂਆਂ ਦਾ ਖੁੱਲ੍ਹ ਕੇ ਵਿਰੋਧ ਦਰਸਾਉਂਦਾ ਹੈ ਕਿ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸਰਕਾਰ ‘ਤੇ ਰਾਜਨੀਤਿਕ ਦਬਾਅ ਵੀ ਵਧ ਰਿਹਾ ਹੈ।