ਸੰਗਰੂਰ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਕੈਨੇਡਾ ਦੀ ਧਰਤੀ ਤੋਂ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰਮਿਲਿਆ ਹੈ ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਡੇਢ ਕੁ ਸਾਲ ਪਹਿਲਾਂ ਸਟੱਡੀ ਵੀਜੇ ਉਤੇ ਕੈਨੇਡਾ ਗਿਆ ਸੀ, ਜਿਸ ਦੀ ਸੜਕ ਹਾਦਸੇ ਵਿੱਚ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਵਜੋਂ ਹੋਈ ਹੈ। ਦਲਵੀਰ ਸਿੰਘ ੳਨਟਾਰੀਓ ਦੇ ਮਿਸੀਸਾਗਾ ਸ਼ਹਿਰ ‘ਚ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਲੰਘੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ ‘ਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਵਿਆਹ ਵੀ ਨਹੀਂ ਹੋਇਆ ਸੀ।
ਦਲਵੀਰ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇਂਦਰ ਸਰਕਾਰ ਅਤੇ ਸੂਬੇ ਦੇ ਸੀਐਮ ਭਗਵੰਤ ਸਿੰਘ ਮਾਨ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।