‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੋਹਲੀ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ, “ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਢਲੇ ਸਿਧਾਂਤਾਂ ਵੱਲ ਪਿੱਠ ਕਰਨ, ਟਕਸਾਲੀ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਅਤੇ ਅਕਾਲੀ ਦਲ ਵੱਲੋਂ ਲੋਕ ਪੱਖੀ ਕਾਰਜਾਂ ਅਤੇ ਨੀਤੀਆਂ ਵਿਰੁੱਧ ਚੱਲਣ ਦੇ ਕਾਰਨ ਉਹ ਅਕਾਲੀ ਦਲ ਤੋਂ ਆਪਣੇ ਸਾਥੀਆਂ ਸਮੇਤ ਅਸਤੀਫਾ ਦੇ ਰਹੇ ਹਨ”।