‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਹੋਈ ਘ ਟਨਾ ਦੇ ਦੌਰਾਨ ਫੁਹਾਰਾ ਚੌਂਕ ਪਟਿਆਲਾ ‘ਤੇ ਇਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ ਵੱਲੋਂ ਦੁਰਗਾ ਮਾਤਾ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਇੱਕ ਵੀਡੀਓ ਇੰਟਰਨੈਟ ਉਤੇ ਵਾਇਰਲ ਹੋਈ ਸੀ ਜਿਸ ਸਬੰਧੀ ਮੁਕੱਦਮਾ ਥਾਣਾ ਸਿਵਲ ਲਾਇਨ ਦਰਜ ਕਰ ਕੇ ਤਫਤੀਸ਼ ਆਰੰਭ ਕੀਤੀ ਗਈ । ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਇਸ ਕੇਸ ਵਿੱਚ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ ਤਾਰ ਕਰਨ ਲਈ ਸੀ.ਆਈ.ਏ ਸਟਾਫ ਪਟਿਆਲਾ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਹਾਰਾਸ਼ਟਰ, ਉੱਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਤਲਾਸ਼ ਕੀਤੀ ਗਈ ਜਿਸ ਦੇ ਤਹਿਤ ਇੱਕ ਵਿਅਕਤੀ ਨੂੰ ਗ੍ਰਿਫ ਤਾਰ ਕੀਤਾ ਗਿਆ ਹੈ।