The Khalas Tv Blog Punjab ਲੁਧਿਆਣਾ ਬੰ ਬ ਧਮਾ ਕੇ ਮਾਮਲੇ ‘ਚ ਇੱਕ ਹੋਰ ਗ੍ਰਿਫ ਤਾਰੀ
Punjab

ਲੁਧਿਆਣਾ ਬੰ ਬ ਧਮਾ ਕੇ ਮਾਮਲੇ ‘ਚ ਇੱਕ ਹੋਰ ਗ੍ਰਿਫ ਤਾਰੀ

‘ਦ ਖ਼ਾਲਸ ਬਿਊਰੋ : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਧਮਾ ਕੇ ਮਾਮਲੇ ਵਿੱਚ ਕਥਿਤ ਹਮ ਲਾਵਰ ਸਾਬਕਾ ਪੁਲਿਸ ਕਾਂਸਟੇਬਲ ਗਗਨਦੀਪ ਸਿੰਘ ਦੀ ਇੱਕ ਮਹਿਲਾ ਮਿੱਤਰ ਜੋ ਕਿ ਪੰਜਾਬ ਪੁਲਿਸ ਵਿੱਚ ਹੀ ਤਾਇਨਾਤ ਹੈ, ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ, ਇਸ ਸੰਬੰਧ ਵਿੱਚ ਕੋਈ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਮੁਲ ਜ਼ਮ ਗਗਨਦੀਪ ਸਿੰਘ ਨੂੰ ਡਰੱਗ ਮਾਫੀਆ ਨਾਲ ਸਬੰਧ ਰੱਖਣ ਦੇ ਦੋ ਸ਼ਾਂ ਤਹਿਤ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਸਨੇ ਨ ਸ਼ਾ ਤਸਕਰੀ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਦੋ ਸਾਲ ਜੇਲ੍ਹ ਵਿੱਚ ਬਿਤਾਏ ਸਨ। ਜਿਸ ਸੰਬੰਧ ਵਿੱਚ ਗਗਨਦੀਪ ‘ਤੇ ਐਨਡੀਪੀਐਸ ਐਕਟ ਦੀ ਧਾਰਾ 21, 29-61-85 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਕੱਦਮਾ ਚੱਲ ਰਿਹਾ ਸੀ। ਪੁਲਿਸ ਵੱਲੋਂ ਉਸ ਦੀ ਬਾਂਹ ‘ਤੇ ਛਪੇ ਟੈਟੂ ਅਤੇ ਡੌਂਗਲ ਰਾਹੀਂ ਉਸਦੀ ਪਛਾਣ ਕੀਤੀ ਗਈ ਹੈ। ਸ਼ਨਾਖਤ ਤੋਂ ਬਾਅਦ ਦੋਸ਼ੀ ਦੇ ਘਰ ਵਿੱਚ ਕੱਲ੍ਹ ਦੇਰ ਰਾਤ ਤੱਕ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਲੈਪਟਾਪ ਅਤੇ ਹੋਰ ਸਾਮਾਨ ਦੇ ਨਾਲ ਉਸਦੇ ਭਰਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Exit mobile version