Punjab

ਮੁਹਾਲੀ RPG ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ…

Another arrest in Mohali RPG case

‘ਦ ਖ਼ਾਲਸ ਬਿਊਰੋ : ਮੁਹਾਲੀ ਆਰ.ਪੀ.ਜੀ ਹਮਲੇ (Mohali RPG Case) ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ (Charat Singh) ਨੂੰ ਪੁਲਿਸ (Police) ਨੇ ਮੁੰਬਈ (Mumbai) ਤੋਂ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਹੈ ਕਿ ਚੜ੍ਹਤ ਸਿੰਘ ਵਿਦੇਸ਼ ਰਹਿੰਦੇ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਹੈ।

ਮੋਹਾਲੀ RPG ਅ ਟੈਕ ‘ਚ ਲਾਰੈਂਸ ਦਾ ਹੱਥ ! ਇਸ CCTV ਤੋਂ ਵੱਡਾ ਖੁਲਾਸਾ

ਪੰਜ ਮਹੀਨੇ ਪਹਿਲਾਂ ਮੁਹਾਲੀ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬਿਲਡਿੰਗ ‘ਤੇ ਆਰਪੀਜੀ ਹਮਲਾ ਹੋਇਆ ਸੀ। ਹਾਲਾਂਕਿ, ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ। ਸ਼ੁਰੂਆਤੀ ਜਾਂਚ ਵਿੱਚ ਇਸ ਹਮਲੇ ਦੇ ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ ਜੋੜੇ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ ਕਈ ਗ੍ਰਿਫਤਾਰੀਆਂ ਕੀਤੀਆਂ ਹਨ।