ਹਰਦੀਪ ਸਿੰਘ ਨਿੱਜਰ ਕਤਲਕਾਂਡ ਵਿੱਚ ਕੈਨੇਡਾ ਦੀ ਸਰਕਾਰ ਵੱਲੋਂ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਇੱਕ ਹੋਰ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਜਵਾਨ ਅਮਨਦੀਪ ਸਿੰਘ ਭਾਰਤੀ ਨਾਗਰਿਕ ਹੈ, ਜਿਸ ਨੂੰ ਟਰਾਂਟੋਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਨਦੀਪ ‘ਤੇ ਫਸਟ ਡੀਗਰੀ ਮਰਡਰ ਅਤੇ ਸਾਜ਼ਿਸ਼ ਘੜਨ ਦੇ ਅਰੋਪ ਲਗਾਏ ਗਏ ਹਨ। ਅਮਨਦੀਪ ਪਹਿਲਾਂ ਵੀ ਕੁਝ ਮਾਮਲਿਆਂ ਵਿੱਚ ਪੁਲਿਸ ਦੀ ਹਿਰਾਸਤ ਵਿੱਚ ਰਹਿ ਚੁੱਕਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ 3 ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਹੋਈ ਹੈ। ਕੈਨੇਡਾ ਵੱਲੋਂ ਹੁਣ 22 ਸਾਲਾ ਨੌਜਵਾਨ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਚੌਥੀ ਗ੍ਰਿਫ਼ਤਾਰੀ ਕੀਤੀ ਗਈ ਹੈ। ਕੈਨੇਡਾ ਦੀ ਸਰਕਾਰ ਨਿੱਜਰ ਮਾਮਲੇ ‘ਤੇ ਕਾਫ਼ੀ ਗੰਭੀਰ ਹੈ ਅਤੇ ਭਾਰਤ ਉੱਤੇ ਵੀ ਸਖ਼ਤ ਅਰੋਪ ਲਗਾ ਚੁੱਕੀ ਹੈ।
ਹਰਦੀਪ ਸਿੰਘ ਨਿੱਜਰ ਦੀ 18 ਜੂਨ 2023 ਦਾ ਕੈਨੇਡਾ ਦੇ ਸਰੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਨਿੱਜਰ ਕਤਲ ਮਾਮਲੇ ਵਿੱਚ ਭਾਰਤ ਦਾ ਹੱਥ ਹੋਣ ਦਾ ਖ਼ਦਸਾ ਜਤਾਇਆ ਸੀ। ਇਸ ਬਿਆਨ ਮਗਰੋਂ ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਕਾਫ਼ੀ ਕੁੜੱਤਨ ਚੱਲ ਰਹੀ ਹੈ।
ਇਹ ਵੀ ਪੜ੍ਹੋ – ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਮਿਲੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ