India Punjab

ਇੱਕ ਹੋਰ ਕਿਸਾਨਾਂ ਦਾ ਕਾਫਲਾ, ਦਿੱਲੀ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਕਈ ਮਹਿਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਗੌਰ ਨਹੀਂ ਕੀਤਾ ਜਾ ਰਿਹਾ। ਹਾਂਲਾਕਿ, ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਮੁੜ ਗੱਲਬਾਤ ਲਈ ਚਿੱਠੀ ਵੀ ਲਿਖੀ ਹੈ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀ ਚਿੱਠੀ ਦਾ ਕੋਈ ਜਵਾਬ ਨਹੀਂ ਆਇਆ ਹੈ। ਇਸ ਦੌਰਾਨ ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ।

ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਮੋਰਚੇ ਨੂੰ ਰਵਾਨਾ ਹੋਇਆ ਹੈ। ਵੱਡੀ ਗਿਣਤੀ ਵਿੱਚ ਕਿਸਾਨ ਇਸ ਕਾਫਲੇ ਵਿੱਚ ਸ਼ਾਮਿਲ ਹੋਏ ਹਨ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਇਹ ਕਾਫਲਾ ਦਿੱਲੀ ਨੂੰ ਰਵਾਨਾ ਹੋਇਆ ਹੈ।