The Khalas Tv Blog Punjab ਜਗਤਾਰ ਸਿੰਘ ਹਵਾਰਾ ਅਦਾਲਤ ਵੱਲੋਂ ਇੱਕ ਹੋਰ ਕੇਸ ਬਰੀ !
Punjab

ਜਗਤਾਰ ਸਿੰਘ ਹਵਾਰਾ ਅਦਾਲਤ ਵੱਲੋਂ ਇੱਕ ਹੋਰ ਕੇਸ ਬਰੀ !

Another case acquitted by Jagtar Singh Hawara court!

Another case acquitted by Jagtar Singh Hawara court!

ਅੱਜ ਭਾਈ ਜਗਤਾਰ ਸਿੰਘ ਹਵਾਰਾ ਥਾਣਾ ਸੋਹਾਣਾ ਦੇ ਇੱਕ ਕੇਸ ਵਿੱਚ ਡਿਸਚਾਰਜ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਸਿੱਖ ਆਗੂ ਨੇ ਕਿਹਾ ਕਿ ਅੱਜ 4 ਜਨਵਰੀ ਨੂੰ ਮੁਕੱਦਮਾ ਨੰਬਰ 31 1998 , ਅੰਡਕ ਸੈਕਸ਼ਨ 124A, 155A, 225, 511, 120B ਥਾਣਾ ਸੋਹਾਣਾ ਦੇ ਇੱਕ ਕੇਸ ਵਿੱਚ ਵਧੀਕ ਸੈਸ਼ਮ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਵੱਲੋਂ ਦੋਸ਼ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੇਅੰਤ ਸਿੰਘ ਕਤਲ ਮਾਮਲੇ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ‘ਤੇ ਹੁਣ ਸਿਰਫ ਖਰੜ ਥਾਣੇ ਦੇ ਕੇਸ ਪੈਡਿੰਗ ਪਿਆ ਹੈ ਬਾਕੀ ਸਾਰੇ ਕੇਸਾਂ ਵਿੱਚ ਉਹ ਬਰੀ ਹੋ ਚੁੱਕੇ ਹਨ।

ਹਵਾਰਾ ਚੰਡੀਗੜ੍ਹ ਵਿੱਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਬਰੀ ਹੋ ਚੁੱਕਾ ਹੈ। ਭਾਈ ਜਗਤਾਰ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਅਦਾਲਤ ਵਿਚ ਸੁਣਵਾਈ ਦੌਰਾਨ ਪੁਲਿਸ ਦੀ ਲਾਪ੍ਰਵਾਹੀ ਦਾ ਪਰਦਾਫਾਸ਼ ਹੋਇਆ। ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਿਸੇ ਵੀ ਦੋਸ਼ੀ ਵਿਰੁੱਧ ਦੇਸ਼ਧ੍ਰੋਹ ਅਤੇ ਜਾਤੀ-ਧਰਮ ਦੇ ਆਧਾਰ ‘ਤੇ ਦੁਸ਼ਮਣੀ ਵਧਾਉਣ ਦੀ ਧਾਰਾ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ ਪਰ, ਪੁਲਿਸ ਨੇ ਇਹ ਮਨਜ਼ੂਰੀ ਨਹੀਂ ਲਈ। ਜਿਸ ਤੋਂ ਬਾਅਦ ਪੁਲਿਸ ਨੂੰ ਅਦਾਲਤ ਦੇ ਹੁਕਮਾਂ ‘ਤੇ ਸਾਲ 2022 ‘ਚ ਚਾਰਜਸ਼ੀਟ ‘ਚੋਂ ਇਨ੍ਹਾਂ ਧਾਰਾਵਾਂ ਨੂੰ ਹਟਾਉਣਾ ਪਿਆ ਸੀ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਭਾਈ ਜਗਤਾਰ ਸਿੰਘ ਹਵਾਰਾ ‘ਤੇ ਸੀਆਰਪੀਸੀ ਦੀ ਧਾਰਾ 268 ਲਗਾਈ ਗਈ ਸੀ। ਇਸ ਤਹਿਤ ਮੁਲਜ਼ਮ ਨੂੰ ਜੇਲ ਤੋਂ ਬਾਹਰ ਲਿਜਾਣ ਅਤੇ ਅਦਾਲਤ ਵਿਚ ਪੇਸ਼ ਕਰਨ ’ਤੇ ਪਾਬੰਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਕਮਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 268 ਤਹਿਤ ਕਿਸੇ ਵੀ ਸਰਕਾਰ ਕੋਲ ਕਿਸੇ ਵੀ ਦੋਸ਼ੀ ਨੂੰ ਜੇਲ ਤੋਂ ਬਾਹਰ ਆਉਣ ਤੋਂ ਰੋਕਣ ਦਾ ਅਧਿਕਾਰ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹਿਲਾਂ ਵੀ ਇਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਚੁੱਕੀ ਹੈ। 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਸੈਕਟਰ 36 ਵਿਚ ਦਰਜ ਕੇਸ ਵਿਚੋਂ ਬਰੀ ਕਰ ਦਿਤਾ ਸੀ

Exit mobile version