Punjab

ਸਿੱਖ ਕੌਮ ਅੱਗੇ ਆਈ ਇੱਕ ਹੋਰ ਚੁਣੌਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇੱਕ ਹੋਰ ਵਿਵਾਦ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੋਈ ਰਮਾਇਣ ਨਹੀਂ ਲਿਖੀ, ਪਰ ਕੁੱਝ ਲੋਕ ਉਨ੍ਹਾਂ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਸਮ ਗ੍ਰੰਥ ਅੰਦਰ ਚੌਬੀਸ ਅਵਤਾਰ ਵਾਲੇ ਖੰਡ ਵਿੱਚ ਵੱਖ-ਵੱਖ ਸਨਾਤਨ ਚੌਵੀ ਅਵਤਾਰਾਂ ਵਿੱਚੋਂ ਇੱਕ ਰਾਮਾਵਤਾਰ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੇਵਲ ਪਾਤਰ ਰਮਾਇਣ ਵਾਲੇ ਹਨ, ਪਰ ਯੁੱਧ ਵਿਧਾਨ, ਵਿਵਰਣ ਅਤੇ ਸਰੂਪ ਬਿਲਕੁਲ ਅਲੱਗ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਨੀਂਹ ਰੱਖਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸਵੇਂ ਪਾਤਸ਼ਾਹ ਵੱਲੋਂ ਰਮਾਇਣ ਲਿਖਣ ਦਾ ਜ਼ਿਕਰ ਕੀਤਾ ਸੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਵੱਲੋਂ ਭਾਰੀ ਵਿਰੋਧ ਹੋਇਆ ਸੀ।

Comments are closed.