‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਅੱਜ ਹਰਿਆਣਾ ਦੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਕਾਫ਼ਲੇ ਵੱਲੋਂ ਦਿੱਲੀ ਨੂੰ ਕੂਚ ਕੀਤਾ ਗਿਆ। ਕਿਸਾਨਾਂ ਨੇ ਮੋਟਰਸਾਈਕਲ ‘ਤੇ ਕਿਸਾਨੀ ਝੰਡੇ ਲਾ ਕੇ ਅਤੇ ਹੱਥਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਪੋਸਟਰਾਂ ਨੂੰ ਫੜ੍ਹ ਕੇ ਦਿੱਲੀ ਨੂੰ ਕੂਚ ਕੀਤਾ। ਕਾਫਲਾ ਤੁਰਨ ਤੋਂ ਪਹਿਲਾਂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਨੌਜਵਾਨ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਕਿਸਾਨ ਰਸਤੇ ‘ਚ ਇੱਕ-ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਨਾ ਕਰਨ, ਸ਼ਾਂਤੀ ਨਾਲ ਦਿੱਲੀ ਨੂੰ ਕੂਚ ਕਰਨਾ ਹੈ। ਕੋਰੋਨਾ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮੋਟਰਸਾਈਕਲ ਉੱਤੇ ਕੇਵਲ ਦੋ-ਦੋ ਕਿਸਾਨ ਹੀ ਸਵਾਰ ਹੋ ਕੇ ਦਿੱਲੀ ਨੂੰ ਰਵਾਨਾ ਹੋਏ।

Related Post
India, Khetibadi, Manoranjan, Punjab
ਮਾਣਹਾਨੀ ਕੇਸ ’ਚ BJP ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਨਾ
November 25, 2025
