Punjab

ਮਨੁੱਖਤਾ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਖੁੱਲ੍ਹਿਆ ਇੱਕ ਹੋਰ ਕੋਵਿਡ ਕੇਅਰ ਸੈਂਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7ਵਾਂ ਕੋਵਿਡ ਕੇਅਰ ਸੈਂਟਰ ਰੋਪੜ ਦੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਖੋਲ੍ਹਿਆ ਗਿਆ ਹੈ। ਇਸ ਸੈਂਟਰ ਵਿੱਚ 25 ਬੈੱਡ ਲਗਾਏ ਗਏ ਹਨ। 24 ਘੰਟੇ ਡਾਕਟਰਾਂ ਦੀ ਟੀਮ ਹਾਜ਼ਰ ਰਹੇਗੀ। ਮਰੀਜ਼ਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹ ਗਏ ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸੈਂਟਰਾਂ ਵਿੱਚ ਆਕਸੀਜਨ ਲੈਵਲ ਵਾਲੇ ਮਰੀਜ਼ਾਂ ਜਾਂ ਗੰਭੀਰ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਕਰੋਨਾ ਕਾਲ ਵਿੱਚ ਮਨੁੱਖਤਾ ਦੀ ਸੇਵਾਵਾਂ ਲਈ ਉਨ੍ਹਾਂ ਦੀ ਕਾਰਜਸ਼ੀਲਤਾ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸ਼ਲਾਘਾ ਕੀਤੀ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਕਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਵੇਖਦਿਆਂ ‘ਵਰਲਡ ਬੁੱਕ ਆਫ਼ ਰਿਕਾਰਡਜ਼’ , ਲੰਡਨ ਵੱਲੋਂ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਇਸ਼ ਪ੍ਰਾਪਤੀ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ।