Punjab

ਮਾਨ ਸਰਕਾਰ ਵੱਲੋਂ ਦੀਵਾਲੀ ਦਾ ਇਕ ਹੋਰ ਤੋਹਫ਼ਾ !

Another Diwali gift from the Mann government!

ਚੰਡੀਗੜ੍ਹ : ਦੀਵਾਲੀ ਮੌਕੇ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ 1450 ਨਵੀਂਆਂ ਅਸਾਮੀਆਂ ਕੱਢੀਆਂ ਗਈਆਂ ਹਨ। ਨਵੀਂ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੇ ਕੀਤੇ ਟਵੀਟ ‘ਚ ਲਿਖਿਆ ਹੈ, ‘ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ… ਅੱਜ ਪੁਲਿਸ ਵਿਭਾਗ ‘ਚ 1450 ਨਵੀਂਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ…ਜਿਸ ਦੇ ਵੇਰਵੇ ਜਲਦ ਸਾਂਝੇ ਕਰਾਂਗੇ… ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ…’

ਦਿਨੀਂ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਵਿੱਚ 583 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 37683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਉਹ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰ ਨੌਜਵਾਨ ਦੀ ਜ਼ਿੰਮੇਵਾਰੀ ਹੈ।