‘ਦ ਖਾਲਸ ਬਿਊਰੋ ( ਸੰਗਰੂਰ ) :- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਖੇਤੀ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਚੋਂ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ, ਸੰਗਰੂਰ ਵਿੱਚ ਰੇਲਵੇ ਟਰੈਕ ‘ਤੇ ਬੈਠੇ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਕਿਸਾਨ ਲਾਭ ਸਿੰਘ ਦਾ ਰੇਲਵੇ ਟਰੈਕ ‘ਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ, ਰਾਤ ਨੂੰ ਲਾਭ ਸਿੰਘ ਧਰਨੇ ‘ਤੇ ਬੈਠਾ ਸੀ ਕਿ ਅਚਾਨਕ ਉਸ ਦੀ ਤਬੀਅਤ ਵਿਗੜੀ ਅਤੇ ਉਸ ਦੀ ਮੌਤ ਹੋ ਗਈ, ਮ੍ਰਿਤਕ ਸੰਗਰੂਰ ਦੇ ਪਿੰਡ ਭੁੱਲਰ ਹੇੜੀ ਦਾ ਰਹਿਣ ਵਾਲੀ ਸੀ।
10 ਦਿਨਾਂ ਦੇ ਅੰਦਰ 3 ਕਿਸਾਨਾਂ ਦੀ ਮੌਤ
ਦਰਅਸਲ 10 ਅਕਤੂਬਰ ਨੂੰ ਸੰਗਰੂਰ ਦੇ ਧੂਰੀ ‘ਚ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿੱਥੇ ਇੱਕ ਕਿਸਾਨ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਸੀ, ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨ ਦੀ ਮੌਤ ਦੀ ਜਿੰਮੇਵਾਰ ਕੇਂਦਰ ਸਰਕਾਰ ਹੈ, ਖੇਤੀ ਕਾਨੂੰਨ ਦੀ ਵਜ੍ਹਾਂ ਕਰਕੇ ਹੀ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ, ਧੂਰੀ ‘ਚ ਪੈਟਰੋਲ ਪੰਪ ਦੇ ਅੱਗੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ, ਜਿਸ ‘ਚ ਸੰਗਰੂਰ ਦੇ ਪਿੰਡ ਨਾਗਰੀ ਦੇ ਕਿਸਾਨ ਮੇਘਰਾਜ ਸਿੰਘ ਦੀ ਮੌਤ ਹੋ ਗਈ ਸੀ ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਬਰਨਾਲਾ ਦੇ ਮਹਿਲ ਕਲਾਂ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਸੰਬੋਧਿਤ ਕਰ ਰਹੇ ਕਿਸਾਨ ਆਗੂ ਜਸਪਾਲ ਸਿੰਘ ਦੀ ਮੌਤ ਹੋਈ ਸੀ, ਧਰਨੇ ‘ਤੇ ਬੈਠੇ ਕਿਸਾਨਾਂ ਨੇ ਦੱਸਿਆ ਸੀ ਕਿ ਜਸਪਾਲ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ, ਜਸਪਾਲ ਸਿੰਘ ਲੋਕਤਾਂਤਰਿਕ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਨ,68 ਸਾਲ ਦੇ ਜਸਪਾਲ ਸਿੰਘ 4 ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ‘ਤੇ ਡਟੇ ਸਨ,ਹੁਣ ਬਰਨਾਲਾ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਆਈ ਹੈ, 10 ਦਿਨਾਂ ਦੇ ਅੰਦਰ ਤੀਜੇ ਸੰਘਰਸ਼ਸ਼ੀਲ ਕਿਸਾਨ ਦੀ ਮੌਤ ਕਈ ਸਵਾਲ ਖੜੇ ਕਰ ਰਹੀ ਹੈ ਕਿ ਆਖ਼ਿਰ ਕਿਉਂ ਸੜਕਾਂ ‘ਤੇ ਕਿਸਾਨ ਉਤਰਨ ਨੂੰ ਮਜਬੂਰ ਨੇ ?