Punjab

ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਫਿਰ ਤੋਂ ਆਈ ਮਾੜੀ ਖ਼ਬਰ , ਜਾਂਚ ਵਿੱਚ ਜੁਟੀ ਪੁਲਿਸ…

Another explosion occurred in Amritsar's heritage street, police and forensic teams joined in the investigation.

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਵਿਚ ਅੱਜ ਸਵੇਰੇ ਫਿਰ ਤੋਂ ਧਮਾਕਾ ਹੋਇਆ ਹੈ। ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤ ਮਾਰਗ ‘ਤੇ 32 ਘੰਟਿਆਂ ਬਾਅਦ ਇਹ ਦੂਜਾ ਧਮਾਕਾ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਦੱਸ ਦੇਈਏ ਕਿ ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ, ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ‘ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕੱਲ੍ਹ ਵੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਹ ਧਮਾਕਾ ਹੈਰੀਟੇਜ ਸਟਰੀਟ ‘ਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਦੱਸਿਆ ਗਿਆ ਸੀ, ਹਾਲਾਂਕਿ ਇਸ ਦੀ ਜਾਂਚ ਜਾਰੀ ਹੈ। ਇਸ ਵਿਚ ਕੁਝ ਲੋਕ ਜ਼ਖਮੀ ਵੀ ਹੋਏ ਸਨ। ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ ਸੀ।

ਉੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਮੌਕੇ ‘ਤੇ ਆ ਕੇ ਜਾਇਜ਼ਾ ਲੈਣ ਤੋਂ ਬਾਅਦ ਇਹ ਕਿਹਾ ਸੀ ਕਿ ਇਸ ਧਮਾਕੇ ਪਿਛੇ ਲਾਗੇ ਦੇ ਇੱਕ ਰੈਸਟੋਰੈਂਟ ਦੀ ਚਿਮਨੀ ਦੇ ਗਰਮ ਹੋ ਜਾਣ ਕਾਰਨ ਅੰਦਰ ਬਣੀ ਗੈਸ ਵਜਾ ਹੋ ਸਕਦੀ ਹੈ ਪਰ ਕਿਸੇ ਵੀ ਤਰਾਂ ਦੇ ਬੰਬ-ਧਮਕੇ ਦੀ ਸੰਭਾਵਨਾ ਨੂੰ ਉਹਨਾਂ ਪੂਰੀ ਤਰਾਂ ਨਕਾਰ ਦਿੱਤਾ ਸੀ।