Punjab

ਇੱਕ ਹੋਰ ਅੰਦੋਲਨਕਾਰੀ ਕਿਸਾਨ ਨੇ ਕਿਹਾ ਦੁਨੀਆ ਨੂੰ ਅਲਵਿਦਾ…

Another farmer died during the Kisan movement

ਸ਼ੰਭੂ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 35ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।  ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1 ਏਕੜ ਜ਼ਮੀਨ ਦਾ ਮਾਲਕ ਸੀ।

ਮਿਲੀ ਜਾਣਕਾਰੀ ਅਨੁਸਾਰ ਅੱਥਰੂ ਗੈਸ ਦੇ ਧੂੰਏ ਨਾਲ ਕਿਸਾਨ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਦੱਸ ਦੇਈਏ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਕਿਸਾਨੀ ਮੋਰਚੇ ਵਿੱਚ ਡਟੇ ਹੋਏ ਸਨ।

ਇਸ ਸਬੰਧੀ ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸ਼ਹੀਦ ਐਲਾਨ ਕਰ ਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਮਦਦ ਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਵੀ ਮੰਗ ਕੀਤੀ ਹੈ ।

ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਹੁਣ ਤੱਕ 11 ਕਿਸਾਨਾਂ ਦੀ ਅੰਦੋਲਨ ਮੌਤ ਹੋ ਚੁੱਕੀ ਹੈ।