The Khalas Tv Blog Punjab ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…
Punjab

ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…

Another farmer died on Khanuri border...

Another farmer died on Khanuri border...

ਖਨੌਰੀ ਬਾਰਡਰ :  ਖਨੌਰੀ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 27ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਕਾਂਗਥਲਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬਲਦੇਵ ਸਿੰਘ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਨੇ ਆਪਣੇ ਸੋਸ਼ਲ ਮੀਡੀਆ ਆਕਾਊਂਟ ਫੇਸਬੁੱਕ ‘ਤੇ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਆਗੂ ਬਲਦੇਵ ਸਿੰਘ ਕਾਂਗਥਲਾ ਦੀ 10/3/24 ਨੂੰ ਖਨੌਰੀ ਮੋਰਚੇ ਵਿੱਚ ਤਬੀਅਤ ਖਰਾਬ ਹੋਣ ਦੇ ਕਾਰਨ(ਸਾਂਹ ਘੁੱਟਣ)ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਕਰਾਇਆ ਗਿਆ ਸੀ। 11/3/24 ਨੂੰ ਸਵੇਰੇ 2.30 ਦੇ ਕਰੀਬ ਸਾਡੇ ਕੋਲੋਂ ਸਦਾ ਲਈ ਵਿਛੜ ਗਏ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਨੈਲ ਸਿੰਘ ਕਈ ਦਿਨਾਂ ਤੋਂ ਮੋਰਚੇ ਉੱਤੇ ਡਟਿਆ ਹੋਇਆ ਸੀ। ਇਸ ਮੋਰਚੇ ਦੇ ਚਲਦਿਆਂ ਹੁਣ ਤਕ 7ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

Exit mobile version