The Khalas Tv Blog Khetibadi ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ
Khetibadi Punjab

ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

 ਅੱਜ ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।  ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਬਾਅਦ ਕਿਸਾਨ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ (SC ਭਾਈਚਾਰੇ ਨਾਲ ਸੰਬੰਧਿਤ) ਪਿੰਡ ਗੋਦਾਰਾ, ਤਹਿ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਸ੍ਰ ਜੱਗਾ ਸਿੰਘ ਦੇ 5 ਪੁੱਤਰ ਅਤੇ ਇੱਕ ਧੀ ਦਾ ਪਿਤਾ ਸੀ। ਅੱਜ 12 ਜਨਵਰੀ 2025 ਨੂੰ ਖਨੌਰੀ ਮੋਰਚੇ ਉੱਪਰ ਸ਼ਹੀਦ ਜੱਗਾ ਸਿੰਘ ਨੂੰ ਸ਼ਰਧਾਂਜਲੀ ਦੇਣ ਉਪਰੰਤ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਵਿਖੇ ਕੀਤਾ ਜਾਵੇਗਾ।

 

Exit mobile version