‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਦੇ 50 ਸਾਲਾ ਕਿਸਾਨ ਗੁਰਜੰਟ ਸਿੰਘ ਹਾਲ ਹੀ ਵਿੱਚ ਟਿਕਰੀ ਬਾਰਡਰ ਤੋਂ ਵਾਪਸ ਆਪਣੇ ਪਿੰਡ ਪਹੁੰਚਿਆ ਸੀ। ਗੁਰਜੰਟ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਸਬੰਧਿਤ ਸੀ।
ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਟਿਕਰੀ ਬਾਰਡਰ ਤੋਂ ਚਾਰ ਦਿਨ ਪਹਿਲਾਂ ਹਲਕਾ ਬੁਖਾਰ ਹੋਣ ਕਰਕੇ ਵਾਪਸ ਆਪਣੇ ਪਿੰਡ ਆ ਗਿਆ ਸੀ। ਜਦੋਂ ਉਨ੍ਹਾਂ ਨੇ ਆਪਣਾ ਕਰੋਨਾ ਟੈਸਟ ਕਰਵਾਇਆ ਤਾਂ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਮਗਰੋਂ ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬੀਤੀ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਕਿਸਾਨ ਜਥੇਬੰਦੀ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਮੁਕੰਮਲ ਕਰਜ਼ਾ ਮੁਆਫ਼ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।