Khetibadi Punjab

ਸ਼ੰਭੂ ਮੋਰਚੇ ‘ਚ ਇੱਕ ਹੋਰ ਕਿਸਾਨ ਨੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਨਿਗਲੀ ਸਲਫ਼ਾਸ

ਸ਼ੰਭੂ ਬਾਰਡਰ ( Shambhu border )  ’ਤੇ ਹੁਣ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫ਼ਾਸ ਨਿਗਲੀ ਲਈ ਹੈ। ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ‘ਚ ਰਾਜਪੁਰਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।  ਕਿਸਾਨ ਦੀ ਪਛਾਣ ਰੇਸ਼ਮ ਸਿੰਘ ਪਿਤਾ ਜਗਤਾਰ ਸਿੰਘ,  ਪਿੰਡ ਪਹੂ ਵਿੰਡ ਜਿਲਾ ਤਰਤਾਰਨ ਵਜੋਂ ਹੋਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਇੱਕ ਕਿਸਾਨ ਨੇ  ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਦੀ ਰਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ ਸੀ।

ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਭੰਗੂ, ਪਿੰਡ ਰਤਨਹੇੜੀ ਵਜੋਂ ਹੋਈ ਸੀ। ਰਣਜੋਧ ਦੇ ਪਰਿਵਾਰ ਵਿਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਪੁੱਤਰ ਸਨ। ਧੀ ਵਿਆਹੀ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਨੇ ਕਿਸਾਨਾਂ, ਮਜ਼ਦੂਰਾਂ ‘ਤੇ ਕੀਤੇ ਜਾ ਰਹੇ ਤਸ਼ੱਦਦ ਤੋਂ ਪ੍ਰੇਸ਼ਾਨ ਹੋ ਕੇ ਸਲਫ਼ਾਸ ਨਿਗਲੀ ਸੀ।