ਸ਼ੰਭੂ ਮੋਰਚਾ : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ।
ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਕਿਸਾਨ ਕੋਲ 2 ਏਕੜ ਜ਼ਮੀਨ ਸੀ। ਉਹ 2 ਬੱਚਿਆਂ ਦਾ ਪਿਤਾ ਸੀ।
ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ।
ਨਾਲ ਹੀ 11 ਤੋਂ 13 ਫ਼ਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਆਗੂ ਪੂਰੀ ਰਣਨੀਤੀ ਬਣਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 66ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।