ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਅੰਮ੍ਰਿਤਸਰ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 6 ਜਨਵਰੀ ਨੂੰ ਸ਼ੰਭੂ ਬਾਰਡਰ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਦੋਵੇਂ ਫੋਰਮਾਂ ਵੱਲ਼ੋਂ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਜਨਵਰੀ ਨੂੰ ਪੂਰੇ ਦੇਸ਼ ਦੀਆਂ ਗਲੀਆਂ ਮੁਹੱਲਿਆਂ ਵਿਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣ। ਉਨ੍ਹਾਂ ਕੱਲ੍ਹ ਮਹਾਂਪੰਚਾਇਤ ‘ਤੇ ਜਾਂਦੇ ਸਮੇਂ 3 ਮਹਿਲਾਵਾਂ ਦੀ ਹੋਈ ਮੌਤ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਸਰਕਾਰ ਨੂੰ ਬਣਦਾ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ। ਪੰਧੇਰ ਨੇ ਦੱਸਿਆ ਕਿ ਲੰਘੇ ਕੱਲ੍ਹ ਸ਼ੰਭੂ ਬਾਰਡਰ ਤੇ ਇਕ ਕਿਸਾਨ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਸੀ, ਜੋ ਗੰਭੀਰ ਜਖਮੀ ਸੀ, ਉਹ ਕਿਸਾਨ ਸੁਖਮੰਦਰ ਸਿੰਘ ਅੱਜ ਸ਼ਹੀਦ ਹੋ ਗਿਆ ਹੈ। ਉਸ ਨੂੰ ਵੀ ਸਰਕਾਰ ਬਣਦਾ ਮੁਆਵਜ਼ਾ ਦੇਵੇ। ਪੰਧੇਰ ਨੇ ਕਿਹਾ ਕਿ ਸ਼ਹੀਦ ਕਿਸਾਨ ਦਾ ਉਸ ਦੇ ਪਿੰਡ ਕਰਮ ਭੱਟੀ ਜ਼ਿਲ੍ਹਾ ਫਰੀਦਕੋਟ ਵਿਚ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਕੀਤੇ ਪ੍ਰਬੰਧਾ ਤੇ ਵੀ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ – ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ