ਜਲੰਧਰ : ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਦੇ ਖਿਲਾਫ਼ ਹਾਈਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਨਵਕਿਰਨ ਸਿੰਘ ਨੇ ਦਾਖਲ ਕੀਤੀ ਹੈ ਪਰ ਹਾਈਕੋਰਟ ਨੇ ਅਲੱਗ ਤੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ SGPC ਦੀ ਪਟੀਸ਼ਨ ਦੇ ਨਾਲ ਅਰਜ਼ੀ ਦਾਖਲ ਕਰੋ।
ਦੂਜੇ ਬੰਨੇ ਰਾਮ ਰਹੀਮ ਦੇ ਖਿਲਾਫ਼ ਜਲੰਧਰ ਦੇ ਪਾਤੜਾਂ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਸਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਰਾਮ ਰਹੀਮ ਉੱਤੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਇਲਜ਼ਾਮ ਲੱਗੇ ਹਨ। ਦਰਅਸਲ, ਪਿਛਲੇ ਦਿਨੀਂ ਪੈਰੋਲ ਉੱਤੇ ਆਏ ਰਾਮ ਰਹੀਮ ਨੇ ਇੱਕ ਸਮਾਗਮ ਵਿੱਚ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਸੀ। ਰਾਮ ਰਹੀਮ ਨੇ ਧਰਮਾਂ ਦੇ ਉੱਪਰ ਵਿਵਾਦਤ ਟਿੱਪਣੀ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਮੀਤ ਰਾਮ ਰਹੀਮ ਖਿਲਾਫ ਜਲੰਧਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਪਤਾਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਡੇਰਾ ਮੁਖੀ ਉਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਵੱਲੋਂ ਗਲਤ ਇਤਿਹਾਸ਼ ਪੇਸ਼ ਕੀਤਾ ਗਿਆ ਹੈ।
ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸਬੰਧ ਚ ਗਲਤ ਸ਼ਬਦਾਵਲੀ ਬੋਲਣ ਅਤੇ ਗਲਤ ਇਤਿਹਾਸ ਪੇਸ਼ ਕਰਨ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਉਸਦੇ ਖਿਲਾਫ਼ ਧਾਰਾ 295 ਲਗਾਈ ਗਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਹਰਿਆਣਾ ਸਰਕਾਰ ਨੇ ਰਾਹ ਰਹੀਮ ਨੂੰ 40 ਦਿਨ ਦੀ ਪੈਰੋਲ ਦਿੰਦੇ ਹੋਏ ਨਿਯਮਾਂ ਦਾ ਉਲੰਘਣ ਕੀਤਾ ਹੈ। ਪਟੀਸ਼ਨ ਵਿਚ ਕਿਹਾ ਗਿਆ ਕਿ ਡੇਰਾ ਮੁਖੀ ਜਬਰ ਜਨਾਹ ਤੇ ਕਤਲ ਵਰਗੇ ਮਾਮਲਿਆਂ ਵਿਚ ਸਜ਼ਾ ਕੱਟ ਰਿਹਾ ਹੈ। ਪੰਜਾਬ ਵਿਚ ਵੀ ਉਸ ਖਿਲਾਫ ਕਈ ਮਾਮਲੇ ਦਰਜ ਹਨ।