ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ।
ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ।
ਹੁਣ ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਰਹੇ 14 ਸਾਬਕਾ ਕੈਬਨਿਟ ਮੰਤਰੀਆਂ ਵੱਲੋਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਹੈ। ਜਿਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਮਨਪ੍ਰੀਤ ਸਿੰਘ ਬਾਦਲ, ਸਿਕੰਦਰ ਸਿੰਘ ਮਲੂਕਾ, ਸਰਵਣ ਸਿੰਘ ਫਿਲੌਰ, ਹੀਰਾ ਸਿੰਘ ਗਾਬੜੀਆ ਅਤੇ ਡਾ.ਉਪਿੰਦਰਜੀਤ ਕੌਰ ਸ਼ਾਮਲ ਹਨ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਦੇ ਵਿਚਾਲੇ ਕੈਬਨਿਟ ਮੰਤਰੀ ਰਹੇ ਆਗੂਆਂ ਨੂੰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਨੇ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਜਵਾਬ ਦਿੰਦੇ ਹੋਏ ਸਿੰਘ ਸਾਹਿਬਾਨਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਜਲਦ ਮੀਟਿੰਗ ਬੁਲਾਕੇ ਉਨ੍ਹਾਂ ਦੇ ਜਵਾਬ ‘ਤੇ ਫੈਸਲਾ ਲੈਣਾ।
ਇਹ ਵੀ ਪੜ੍ਹੋ – ਟੋਲ ਫ਼ਰੀ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਮੁਲਾਜ਼ਮ ਨਹੀਂ ਲੈਣਗੇ ਕਿਸੇ ਤੋਂ ਟੈਕਸ