The Khalas Tv Blog India ਮੂਸੇ ਵਾਲਾ ਕ ਤਲ ਕੇਸ ਦੀ ਖੁੱਲੀ ਇੱਕ ਹੋਰ ਪਰਤ
India International Punjab

ਮੂਸੇ ਵਾਲਾ ਕ ਤਲ ਕੇਸ ਦੀ ਖੁੱਲੀ ਇੱਕ ਹੋਰ ਪਰਤ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕੇਸ ਵਿੱਚ ਹੁਣ ਇਕ ਨਵਾਂ ਗੈਂਗਸਟਰ ਲਿਪਿਨ ਨਹਿਰਾ ਸਾਹਮਣੇ ਆਇਆ ਹੈ। ਲਿਪਿਨ ਨਹਿਰਾ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਦੱਸਿਆ ਗਿਆ ਹੈ ਕਿ ਉਸ ਨੇ ਗੋਲਡੀ ਬਰਾੜ ਨਾਲ ਸ਼ਾਰਪਸ਼ੂਟਰਾਂ ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਮੁੰਡੀ ਦਾ ਸੰਪਰਕ ਕਰਵਾਇਆ ਸੀ। ਇਹ ਦੋਵੇਂ ਕਥਿਤ ਤੌਰ ‘ਤੇ  ਉਨ੍ਹਾਂ ਛੇ ਸ਼ਾਰਪ ਸ਼ੂਟਰਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਮੂਸੇਵਾਲਾ ਨੂੰ ਗੋਲੀ ਮਾਰੀ ਸੀ। ਇਹ ਖੁਲਾਸਾ ਕਸ਼ਿਸ਼ ਨੇ ਹੀ ਪੁਲਿਸ ਦੀ ਪੁੱਛਗਿੱਛ ਦੌਰਾਨ ਕੀਤਾ ਸੀ। ਦੀਪਕ ਮੁੰਡੀ ਫਿਲਹਾਲ ਹਿਰਾਸਤ ਤੋਂ ਬਾਹਰ ਹੈ। ਲਿਪਿਨ ਨਹਿਰਾ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਉਸ ਦੇ ਭਰਾ ਪਵਨ ਨਹਿਰਾ ਨੂੰ ਜੇਲ੍ਹ ਤੋਂ ਲੈ ਕੇ ਆਈ ਹੈ।

 

ਪਵਨ ਨਹਿਰਾ ਵੀ ਇੱਕ ਗੈਂਗਸਟਰ ਹੈ ਅਤੇ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਨੂੰ ਗੁਰੂਗ੍ਰਾਮ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗੋਲਡੀ ਬਰਾੜ ਨੂੰ ਸ਼ੂਟਰ ਦੇਣ ਵਾਲਾ ਲਿਪਿਨ ਨਹਿਰਾ ਵੀ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਪੁਲਿਸ ਜਾਂਚ ਮੁਤਾਬਕ ਮੂਸੇਵਾਲਾ ਦੇ ਕਤਲ ‘ਚ 6 ਸ਼ੂਟਰ ਸ਼ਾਮਲ ਸਨ। ਇਨ੍ਹਾਂ ‘ਚ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਸਿੱਧੇ ਤੌਰ ‘ਤੇ ਲਾਰੈਂਸ ਗੈਂਗ ਨਾਲ ਜੁੜੇ ਹੋਏ ਹਨ।

ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨੇੜਲੇ ਸਾਥੀ ਦੱਸੇ ਜਾਂਦੇ ਹਨ। ਹੁਣ ਇਹ ਨਵਾਂ ਖੁਲਾਸਾ ਹੋਇਆ ਹੈ ਕਿ ਕਸ਼ਿਸ਼ ਅਤੇ ਦੀਪਕ ਮੁੰਡੀ ਦੋਵੇਂ ਲਿਪਿਨ ਨਹਿਰਾ ਨਾਲ ਜੁੜੇ ਹੋਏ ਹਨ। ਇਨ੍ਹਾਂ ਵਿੱਚੋਂ ਰੂਪਾ ਅਤੇ ਮੰਨੂ ਮੁਕਾਬਲੇ ਵਿੱਚ ਮਾਰੇ ਜਾ ਚੁੱਕੇ ਹਨ। ਬਾਕੀ 3 ਗ੍ਰਿਫਤਾਰ ਹਨ ਜਦਕਿ ਮੁੰਡੀ ਫਰਾਰ ਹੈ।

Exit mobile version