ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਫ਼ਾਜ਼ਿਲਕਾ ਦੇ ਪਿੰਡ ਓਹਜਾ ਵਾਲੀ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਬਰਾਤੀਆਂ ਦੀ ਕਾਰ ਖੜ੍ਹੇ ਟਰਾਲੇ ਨਾਲ ਟਕਰਾ ਗਈ ਸੀ।
ਹਾਦਸੇ ਵਿੱਚ ਲਾੜੇ ਸਮੇਤ 4 ਦੀ ਮੌਤ ਹੋ ਗਈ ਸੀ ਅਤੇ 3 ਦੇ ਕਰੀਬ ਲੋਕ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਵਿਚ ਫੁੱਲਾਂ ਵਾਲੀ ਕਾਰ ਚਕਨਾਚੂਰ ਹੋ ਗਈ। ਲਾੜੇ ਸਮੇਤ 4 ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਫ਼ਾਜ਼ਿਲਕਾ ਤੋਂ ਲੁਧਿਆਣਾ ਇਹ ਬਰਾਤ ਜਾ ਰਹੀ ਸੀ।
ਮੋਗਾ ਦੇ ਅਜੀਤਵਾਲਾ ਵਿਚ ਭਿਆਨਕ ਹਾਦਸਾ ਵਾਪਰਿਆ ਸੀ। ਹਾਦਸੇ ਕਾਰਨ ਖ਼ੁਸ਼ੀਆਂ ਮਾਤਮ ‘ਚ ਬਦਲ ਗਈਆਂ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਾਦਸੇ ’ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾਂ ਦੀ ਬੱਚੀ ਅਰਸ਼ਦੀਪ ਦੀ ਮੌਤ ਹੋਈ ਸੀ।