The Khalas Tv Blog India ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਹੋਰ ਪਟੀਸ਼ਨ ਦਰਜ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
India Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਹੋਰ ਪਟੀਸ਼ਨ ਦਰਜ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ 4 ਜੁਲਾਈ ਨੂੰ ਲੈਂਡ ਪੂਲਿੰਗ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਪਟੀਸ਼ਨ ਲੁਧਿਆਣਾ ਦੇ ਗੁਰਦੀਪ ਸਿੰਘ ਗਿੱਲ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਇਲਜ਼ਾਮ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਨੇ ਇਹ ਨੀਤੀ ਸਾਰੇ ਨਿਯਮਾਂ ਦੀ ਉਲੰਘਣਾ ਕਰਕੇ ਜਾਰੀ ਕੀਤੀ ਹੈ, ਜਿਸ ਵਿੱਚ ਪੁਨਰਵਾਸ ਜਾਂ ਢੁਕਵੇਂ ਮੁਆਵਜ਼ੇ ਦਾ ਕੋਈ ਪ੍ਰਬੰਧ ਨਹੀਂ ਹੈ।

ਇਹ ਵੀ ਕਿਹਾ ਗਿਆ ਹੈ ਕਿ ਇਸ ਨੀਤੀ ਤੋਂ ਪਹਿਲਾਂ ਨਾ ਤਾਂ ਸਮਾਜਿਕ ਪ੍ਰਭਾਵ ਮੁਲਾਂਕਣ ਕੀਤਾ ਗਿਆ ਸੀ ਅਤੇ ਨਾ ਹੀ ਉਨ੍ਹਾਂ ਗ੍ਰਾਮ ਪੰਚਾਇਤਾਂ ਦੀ ਸਹਿਮਤੀ ਲਈ ਗਈ ਸੀ, ਜਿਨ੍ਹਾਂ ਦੀ ਹਜ਼ਾਰਾਂ ਏਕੜ ਜ਼ਮੀਨ ਸਰਕਾਰ ਇਸ ਲੈਂਡ ਪੂਲਿੰਗ ਨੀਤੀ ਤਹਿਤ ਲੈਣ ਜਾ ਰਹੀ ਹੈ। ਇਸ ਤੋਂ ਇਲਾਵਾ, ਇਸ ਨੀਤੀ ਵਿੱਚ ਕੋਈ ਪਾਰਦਰਸ਼ਤਾ ਨਹੀਂ ਹੈ ਅਤੇ ਸਰਕਾਰ ਨੇ ਇਸਨੂੰ ਨਿਯਮਾਂ ਦੀ ਉਲੰਘਣਾ ਕਰਕੇ ਜਾਰੀ ਕੀਤਾ ਹੈ।

ਇਸ ਮਾਮਲੇ ਵਿੱਚ ਅੱਜ ਹਾਈ ਕੋਰਟ ਨੇ ਇਸ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 6 ਅਗਸਤ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Exit mobile version