ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਦੇ ਹਨ। ਸਿੱਧੂ ਮੂਸੇਵਾਲੇ ਦੇ ਪਿਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ ਪਰ ਹੁਣ ਸਰਕਾਰ ਤੋਂ ਕੋਈ ਉਮੀਦ ਨਹੀਂ ਕਿਉਂਕਿ ਸਰਕਾਰ ਇਨਸਾਫ਼ ਦੇਣ ਤੋਂ ਭੱਜ ਚੁੱਕੀ ਹੈ, ਸਰਕਾਰ ਦੇ ਨੁਮਾਇੰਦਿਆਂ ਉਨੂੰ ਮਿਲਣਾ ਵੀ ਪਸੰਦ ਨਹੀਂ ਕਰਦੇ ਫਿਰ ਕਿਸ ਮੂੰਹ ਨਾਲ ਉਹ ਇਨਸਾਫ਼ ਮੰਗਣ .।
ਉਨ੍ਹਾਂ ਕਿਹਾ ਕਿ ਗੁਰਬਾਣੀ ਵਿੱਚ ਵੀ ਲਿਖਿਆ ਹੈ ਜਿੱਥੇ ਬੋਲਣ ਦਾ ਕੋਈ ਫਾਇਦਾ ਨਾ ਹੋਵੇ ਉੱਥੇ ਚੁੱਪ ਰਹਿਣ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਹੈ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਨੂੰ ਅਣਦੇਖਿਆ ਕਰ ਰਹੀ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਗੈਂਗਸਟਰਾਂ ਦੀ ਭਲਾਈ ਲਈ ਕਦਮ ਚੁੱਕੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਸੀ.ਐਮ.ਪੰਜਾਬ ਨੂੰ ਵਧਾਈ ਦਿੰਦੇ ਹਾਂ ਕਿਉਂਕਿ ਜਿਹੜੇ ਗੈਂਗਸਟਰ ਸਾਡੀਆਂ ਜੇਲ੍ਹਾਂ ਵਿੱਚ ਡਰਦੇ ਸਨ, ਉਹ ਹੁਣ ਸਾਡੀਆਂ ਜੇਲ੍ਹਾਂ ਨੂੰ ਆਪਣੀ ਪਸੰਦ ਵਜੋਂ ਲੈ ਰਹੇ ਹਨ ਅਤੇ ਬਠਿੰਡਾ ਵਰਗੀਆਂ ਜੇਲ੍ਹਾਂ ਵਿੱਚ ਤੁਸੀਂ ਪਿਛਲੇ ਸਾਲ ਦੇਖਿਆ ਹੋਵੇਗਾ ਕਿ ਲਾਰੈਂਸ ਬਿਸ਼ਨੋਈ ਨੇ ਇੱਕ ਦਰਖਾਸਤ ਦਿੱਤੀ ਸੀ ਕਿ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਉਸ ਨੂੰ ਖ਼ਤਰਾ ਹੈ, ਪਰ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਆ ਰਿਹਾ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਪ੍ਰਾਪਤੀ ਹੈ ਕਿ ਸਰਕਾਰ ਨੇ ਆਮ ਲੋਕਾਂ ਦਾ ਨਹੀਂ ਸਗੋਂ ਗੈਂਗਸਟਰਾਂ ਦਿਲ ਜਰੂਰ ਜਿੱਤਿਆ ਹੈ। ਉਨ੍ਹਾਂ ਨੇ ਕਿਹਾ ਕਿ ਨੈਸ਼ਨਲ ਮੀਡੀਆ ਨੇ ਲੋਕਾਂ ਦੀਆਂ ਜਾਨਾਂ ਲੈਣ ਵਾਲਿਆਂ ਨੂੰ ਹੀਰੋ ਬਣਾ ਕੇ ਰੱਖ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਸ਼ਰੇਆਮ ਲੋਕਾਂ ਤੋਂ ਫਿਰੋਤੀਆਂ ਮੰਗ ਰਹੇ ਹਨ। ਹੁਣ ਗੋਲਡੀ ਬਰਾੜ ਦੀ ਇੰਟਰਵੀਊ ਆ ਗਈ ਹੈ ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈ ਰਿਹਾ ਹੈ ਤੇ ਸਰਕਾਰ ਇਸ ਨੂੰ ਲੈ ਕੇ ਕੁਝ ਵੀ ਨਹੀਂ ਕਰ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰ ਲਗਾਤਾਰ ਸਲਮਾਨ ਖ਼ਾਨ ਨੂੰ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਜਿਸ ਨਾਲ ਲੋਕਾਂ ਵਿੱਚ ਡਰ ਹੈ। ਗੈਂਗਸਟਰ ਹੁਣ ਹੁਣ ਮੁੰਬਈ ਉੱਤੇ ਰਾਜ ਕਰਨਾ ਚਾਹੁੰਦੇ ਹਨ। ਸਰਕਾਰ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ
। ਲੋਕਾਂ ਦੇ ਘਰਾਂ ਨੂੰ ਉਜਾੜਣ ਵਾਲਿਆਂ ਨੂੰ ਹੀਰੋ ਬਣਾ ਕੇ ਪੇਸ਼ ਕਰਨਾ ਚੰਗੀ ਗੱਲ ਨਹੀਂ ਹੈ ਸਰਕਾਰ ਨੂੰ ਇਸ ਨੂੰ ਲੈ ਕੇ ਕੁਝ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹੁਣ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੂਰੇ ਭਾਰਤ ਵਿਚ ਡਰ ਪੈਦਾ ਕੀਤਾ ਜਾ ਰਿਹਾ ਹੈ।