Punjab

ਗੁਰੂ ਕੀ ਨਗਰੀ ‘ਚ 4 ਜੁਲਾਈ ਨੂੰ ਫਰੋਲਿਆ ਜਾਵੇਗਾ ਸਿੱਖਾਂ ਦਾ ਇੱਕ ਹੋਰ ਦਰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 4 ਜੁਲਾਈ 1955 ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿੱਚ 4 ਜੁਲਾਈ ਨੂੰ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ।

ਸ਼੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਪੁਲਿਸ

ਬੀਬੀ ਜਗੀਰ ਕੌਰ ਨੇ ਕਿਹਾ ਕਿ 3-4 ਜੁਲਾਈ 1955 ਦੌਰਾਨ ਕਾਂਗਰਸ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਦੇ ਸਾਕੇ ਨੂੰ ਯਾਦ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਜੁਲਾਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਰਖਵਾਇਆ ਜਾਵੇਗਾ, ਜਿਨ੍ਹਾਂ ਦੇ ਭੋਗ 4 ਜੁਲਾਈ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੈਣਗੇ।

ਹੰਝੂ ਗੈਸ ਦੇ ਗੋਲੇ

ਇਸ ਮੌਕੇ 4 ਜੁਲਾਈ 1955 ਈ: ਨੂੰ ਸ਼੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਸਰਕਾਰ ਵੱਲੋਂ ਸੁੱਟੇ ਗਏ ਹੰਝੂ ਗੈਸ ਦੇ ਗੋਲੇ ਵੀ ਦਿਖਾਏ ਜਾਣਗੇ।