International

ਅਮਰੀਕਾ ‘ਚ ਭਾਰਤੀ ਮੂਲ ਦੇ ਇਕ ਹੋਰ ਵਿਦਿਆਰਥੀ ਦੀ ਮੌਤ, 1 ਮਹੀਨੇ ‘ਚ ਹੁਣ ਤੱਕ 4 ਮੌਤਾਂ

Another student of Indian origin died in America, 4 deaths so far in 1 month

ਅਮਰੀਕਾ ਵਿੱਚ ਇੱਕ ਹੋਰ ਭਾਰਤੀ-ਅਮਰੀਕੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇੱਕ ਮਹੀਨੇ ਵਿੱਚ ਇਹ ਚੌਥਾ ਮਾਮਲਾ ਹੈ। ਅਮਰੀਕੀ ਪੁਲਿਸ ਓਹੀਓ ਵਿੱਚ ਇੱਕ ਭਾਰਤੀ-ਅਮਰੀਕੀ ਵਿਦਿਆਰਥੀ ਦੀ ਮੌਤ ਦੀ ਜਾਂਚ ਕਰ ਰਹੀ ਹੈ, ਇੱਕ ਮਹੀਨੇ ਵਿੱਚ ਦੇਸ਼ ਵਿੱਚ ਅਜਿਹਾ ਚੌਥਾ ਮਾਮਲਾ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਸਿਨਸਿਨਾਟੀ ਵਿਚ ਲਿੰਡਨਰ ਸਕੂਲ ਆਫ਼ ਬਿਜ਼ਨਸ ਦੇ ਵਿਦਿਆਰਥੀ ਸ਼੍ਰੇਅਸ ਰੈੱਡੀ ਬੇਨੀਗੇਰੀ ਦੀ ਮੌਤ ਵਿਚ ਫਿਲਹਾਲ ਕਿਸੇ ਤਰ੍ਹਾਂ ਦੀ ਗ਼ਲਤ ਖੇਡ ਦਾ ਕੋਈ ਸ਼ੱਕ ਨਹੀਂ ਹੈ।

ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਓਹਾਇਓ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਸ਼੍ਰੇਅਸ ਰੈਡੀ ਬੇਨੀਗੇਰੀ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।” ਕੌਂਸਲੇਟ ਨੇ ਘਟਨਾ ਬਾਰੇ ਵੇਰਵੇ ਦਿੱਤੇ ਬਿਨਾਂ ਕਿਹਾ, ‘ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਲਹਾਲ ਕਿਸੇ ਵੀ ਗੜਬੜੀ ਦਾ ਸ਼ੱਕ ਨਹੀਂ ਹੈ।ਭਾਰਤ ਵਿੱਚ ਰਹਿ ਰਹੇ ਬੇਨੀਗੇਰੀ ਦੇ ਪਰਿਵਾਰ ਨੂੰ ਉਸਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਸਦੇ ਪਿਤਾ ਜਲਦੀ ਹੀ ਭਾਰਤ ਤੋਂ ਅਮਰੀਕਾ ਆਉਣਗੇ।

ਇਸ ਤੋਂ ਕੁਝ ਦਿਨ ਪਹਿਲਾਂ ਹੀ ਪਰਡਿਊ ਯੂਨੀਵਰਸਿਟੀ ਵਿਚ ਪੜ੍ਹ ਰਹੇ ਭਾਰਤੀ ਮੂਲ ਦੇ ਵਿਦਿਆਰਥੀ ਨੀਲ ਆਚਾਰੀਆ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਜਾਰਜੀਆ ਸੂਬੇ ਦੇ ਲਿਥੋਨੀਆ ਸ਼ਹਿਰ ‘ਚ ਇਕ ਬੇਘਰੇ ਨਸ਼ੇੜੀ ਨੇ 25 ਸਾਲਾ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਸਿਰ ‘ਤੇ ਕਰੀਬ 50 ਵਾਰ ਹਥੌੜੇ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

ਯੂਨੀਵਰਸਿਟੀ ਆਫ ਇਲੀਨੋਇਸ ਅਰਬਾਨਾ-ਚੈਂਪੇਨ (UIUC) ਦਾ 18 ਸਾਲਾ ਵਿਦਿਆਰਥੀ ਅਕੁਲ ਬੀ ਧਵਨ ਪਿਛਲੇ ਮਹੀਨੇ ਮ੍ਰਿਤਕ ਪਾਇਆ ਗਿਆ ਸੀ। ਉਹ ‘ਹਾਈਪੋਥਰਮੀਆ’ (ਇੱਕ ਅਜਿਹੀ ਸਥਿਤੀ ਜਿਸ ਵਿੱਚ ਸਰੀਰ ਦਾ ਤਾਪਮਾਨ ਆਮ ਨਾਲੋਂ ਘੱਟ ਹੋ ਜਾਂਦਾ ਹੈ) ਤੋਂ ਪੀੜਤ ਪਾਇਆ ਗਿਆ ਸੀ।