The Khalas Tv Blog India ਅਰਵਿੰਦ ਕੇਜਰੀਵਾਲ ਦੀਆਂ ਨਹੀਂ ਘਟ ਰਹੀਆਂ ਮੁਸ਼ਕਲਾਂ, ਇਕ ਹੋਰ ਸੰਮਨ ਜਾਰੀ
India

ਅਰਵਿੰਦ ਕੇਜਰੀਵਾਲ ਦੀਆਂ ਨਹੀਂ ਘਟ ਰਹੀਆਂ ਮੁਸ਼ਕਲਾਂ, ਇਕ ਹੋਰ ਸੰਮਨ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੀਤੀ ਗਈ ਪੂਰਕ ਚਾਰਜਸ਼ੀਟ ਉੱਤੇ ਨੋਟਿਸ ਲਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ 12 ਜੁਲਾਈ ਨੂੰ ਕੀਤੀ ਜਾਵੇਗੀ।

ਦੱਸ ਦੇਈਏ ਕਿ ਈ.ਡੀ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 7ਵੀਂ ਸਪਲੀਮੈਂਟਰੀ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਸੀ। ਇਸ ਚਾਰਜਸ਼ੀਟ ਦੇ ਵਿੱਚ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਨੂੰ ਦਿੱਲੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਅਰੋਪੀ ਬਣਾਇਆ ਹੈ। ਇਸ ਉੱਤੇ ਕਾਰਵਾਈ ਕਰਦਿਆਂ ਹੋਇਆ ਸੀਬੀਆਈ ਦੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਰਵਿੰਦ ਕੇਰਜੀਵਾਲ ਨੂੰ 12 ਜੁਲਾਈ ਨੂੰ ਪੇਸ਼ ਹੋਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ –  ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ’ਤੇ ਲਾਈ ਰੋਕ! ਸੁਪਰੀਮ ਕੋਰਟ ’ਚ ਦਿੱਤੀ ਜਾਣਕਾਰੀ

 

Exit mobile version